ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰਿਸ਼ਵਤ ਲੈਣ ਦੇ ਦੋਸ਼ ਹੇਠ ਸਰਕਾਰੀ ਵਕੀਲ ਖ਼ਿਲਾਫ਼ ਕੇਸ ਦਰਜ

07:11 AM Jul 07, 2023 IST

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 6 ਜੁਲਾਈ
ਪੰਜਾਬ ਵਿਜੀਲੈਂਸ ਬਿਊਰੋ ਨੇ ਸਥਾਨਕ ਨਗਰ ਸੁਧਾਰ ਟਰੱਸਟ ਦੇ ਸਰਕਾਰੀ ਵਕੀਲ ਖ਼ਿਲਾਫ਼ ਐਕੁਆਇਰ ਕੀਤੀ 20 ਵਿੱਘੇ ਜ਼ਮੀਨ ਦਾ ਮੁਆਵਜ਼ਾ ਜਾਰੀ ਕਰਵਾਉਣ ਬਦਲੇ 8 ਲੱਖ ਰੁਪਏ ਦੀ ਕਥਿਤ ਰਿਸ਼ਵਤ ਲੈਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਜਤਿੰਦਰ ਸਿੰਘ ਵਾਸੀ ਪ੍ਰਤਾਪ ਐਵੇਨਿਊ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਨਗਰ ਸੁਧਾਰ ਟਰੱਸਟ ਵੱਲੋਂ 25 ਮਾਰਚ, 2022 ਨੂੰ ਐਕੁਆਇਰ ਕੀਤੀ ਗਈ 20 ਵਿੱਘੇ ਜ਼ਮੀਨ ਦਾ ਵਾਧੂ ਮੁਆਵਜ਼ਾ ਜਾਰੀ ਕਰਵਾਉਣ ਬਦਲੇ ਐਡਵੋਕੇਟ ਗੌਤਮ ਮਜੀਠੀਆ ਨੇ ਉਸ ਕੋਲੋਂ 20 ਲੱਖ ਰੁਪਏ ੇ ਰਿਸ਼ਵਤ ਮੰਗੀ, ਜਿਸ ਵਿੱਚੋਂ 8 ਲੱਖ ਰੁਪਏ ਉਹ ਪਹਿਲਾਂ ਹੀ ਲੈ ਚੁੱਕਿਆ ਸੀ। ਸ਼ਿਕਾਇਤ ਦੀ ਮੁੱਢਲੀ ਜਾਂਚ ਮਗਰੋਂ ਵਕੀਲ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿੱਚ ਕੇਸ ਦਰਜ ਕੀਤਾ ਗਿਆ ਹੈ।

Advertisement

Advertisement
Tags :
ਸਰਕਾਰੀਖ਼ਿਲਾਫ਼ਦੋਸ਼ਰਿਸ਼ਵਤਵਕੀਲ
Advertisement