ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨੌਕਰ ਖਿ਼ਲਾਫ਼ 25 ਲੱਖ ਰੁਪਏ ਮੰਗ ਕੇ ਬਲੈਕਮੇਲ ਕਰਨ ਦੇ ਦੋਸ਼ ਹੇਠ ਕੇਸ ਦਰਜ

06:24 AM Apr 26, 2024 IST

ਹਰਜੀਤ ਸਿੰਘ
ਜ਼ੀਰਕਪੁਰ, 25 ਅਪਰੈਲ
ਪਟਿਆਲਾ ਲੋਕ ਸਭ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐੱਨ.ਕੇ. ਸ਼ਰਮਾ ਦੇ ਭਰਾ ਅਤੇ ਜ਼ੀਰਕਪੁਰ ਤੋਂ ਕੌਂਸਲਰ ਯਾਦਵਿੰਦਰ ਸ਼ਰਮਾ ਨੇ ਪੁਲੀਸ ਨੂੰ ਸ਼ਿਕਾਇਤ ਦੇ ਕੇ ਉਨ੍ਹਾਂ ਦੇ ਘਰ ਕੰਮ ਕਰਦੇ ਨੌਕਰ ਖ਼ਿਲਾਫ਼ ਬਲੈਕਮੇਲ ਕਰਨ ਦਾ ਕੇਸ ਦਰਜ ਕਰਵਾਇਆ ਹੈ। ਕੌਂਸਲਰ ਯਾਦਵਿੰਦਰ ਸ਼ਰਮਾ ਵਾਸੀ ਪਿੰਡ ਲੋਹਗੜ੍ਹ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਘਰ ਦੇ ਕੰਮਾਂ ਲਈ ਕਰੀਬ ਪੰਜ ਮਹੀਨੇ ਪਹਿਲਾਂ 23 ਸਾਲਾਂ ਦੇ ਨੌਕਰ ਸੂਰਜ ਨੂੰ ਰੱਖਿਆ ਸੀ। ਕੁਝ ਦਿਨ ਪਹਿਲਾਂ ਉਹ ਘਰ ਤੋਂ ਕੋਈ ਸਾਮਾਨ ਚੋਰੀ ਕਰਦਾ ਹੋਇਆ ਰੰਗੇ ਹੱਥੀਂ ਫੜਿਆ ਗਿਆ ਸੀ। ਉਨ੍ਹਾਂ ਵੱਲੋਂ ਨੌਕਰ ਨੂੰ ਪੁਲੀਸ ਥਾਣੇ ਲਿਜਾਇਆ ਗਿਆ ਜਿੱਥੇ ਉਸ ਨੇ ਆਪਣੀ ਗਲਤੀ ਲਈ ਮੁਆਫੀ ਮੰਗਦੇ ਹੋਏ ਭਵਿੱਖ ਵਿੱਚ ਅਜਿਹੀ ਗਲਤੀ ਨਾ ਕਰਨ ਦਾ ਭਰੋਸਾ ਦਿੱਤਾ।ਯਾਦਵਿੰਦਰ ਸ਼ਰਮਾ ਨੇ ਦੱਸਿਆ ਕਿ ਲੰਘੇ ਕੱਲ੍ਹ ਉਹ ਆਪਣੇ ਪਤਨੀ ਦੇ ਨਾਲ ਕਾਰ ਵਿੱਚ ਚੰਡੀਗੜ੍ਹ ਜਾ ਰਹੇ ਸਨ। ਇਸ ਦੌਰਾਨ ਉਨ੍ਹਾਂ ਦੇ ਨੌਕਰ ਸੂਰਜ ਨੇ ਫੋਨ ਕਰ ਕੇ ਧਮਕੀ ਦਿੱਤੀ ਕਿ ਉਸ ਕੋਲ ਉਨ੍ਹਾਂ ਦੇ ਬੱਚਿਆਂ ਦੀਆਂ ਇਤਰਾਜ਼ਯੋਗ ਤਸਵੀਰਾਂ ਹਨ ਜਿਨ੍ਹਾਂ ਨੂੰ ਉਹ ਵਾਇਰਲ ਕਰ ਦੇਵੇਗਾ। ਇਸ ਮਗਰੋਂ ਉਨ੍ਹਾਂ ਨੇ ਖ਼ੁਦ ਉਸ ਨੂੰ ਫੋਨ ਕੀਤਾ ਤਾਂ ਉਸ ਨੇ 25 ਲੱਖ ਰੁਪਏ ਦੀ ਮੰਗ ਕੀਤੀ। ਉਨ੍ਹਾਂ ਵੱਲੋਂ ਜਾਣਬੁੱਝ ਕੇ ਛੇਤੀ ਪੈਸਿਆਂ ਦਾ ਇੰਤਜ਼ਾਮ ਕਰਨ ਦਾ ਭਰੋਸਾ ਦੇ ਕੇ ਮਾਮਲੇ ਦੀ ਸ਼ਿਕਾਇਤ ਪੁਲੀਸ ਨੂੰ ਕੀਤੀ ਗਈ। ਪੁਲੀਸ ਨੇ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement

Advertisement
Advertisement