ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਿਸਾਨ ਆਗੂ ਰੁਲਦੂ ਸਿੰਘ ਦੇ ਬਿਆਨਾਂ ’ਤੇ ਨੌਜਵਾਨ ਖਿਲਾਫ਼ ਕੇਸ ਦਰਜ

08:41 AM May 16, 2024 IST

ਪੱਤਰ ਪ੍ਰੇਰਕ
ਮਾਨਸਾ, 15 ਮਈ
ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਦੇ ਆਲੀਸ਼ਾਨ ਹੋਟਲ ਦੀ ਵੀਡੀਓ ਵਾਇਰਲ ਕਰਨ ਮਾਮਲੇ ਵਿੱਚ ਥਾਣਾ ਸਿਟੀ-2 ਮਾਨਸਾ ਦੀ ਪੁਲੀਸ ਨੇ ਇੱਕ ਵਿਅਕਤੀ ਖਿਲਾਫ਼ ਕੇਸ ਦਰਜ ਕਰ ਲਿਆ ਹੈ। ਸਹਾਇਕ ਥਾਣੇਦਾਰ ਵੈਦ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਦੱਸਿਆ ਕਿ ਅਮਨਦੀਪ ਸਿੰਘ ਮਾਨ ਆਈਟੀ ਸੈੱਲ ਇੰਚਾਰਜ ਭਾਜਪਾ ਪਾਰਟੀ ਜ਼ਿਲ੍ਹਾ ਮਾਨਸਾ ਨੇ ਉਨ੍ਹਾਂ ਖ਼ਿਲਾਫ਼ ਵੀਡੀਓ ਅਪਲੋਡ ਕੀਤੀ ਹੈ, ਜਿਸ ਵਿੱਚ ਉਸ ਨੂੰ ਕਰਨਾਲ ਰੋਡ ’ਤੇ ਆਲੀਸ਼ਾਨ ਹੋਟਲ ਦਾ ਮਾਲਕ ਦੱਸ ਕੇ ਬਦਨਾਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਸ ਵੱਲੋਂ ਭੱਦੀ ਸ਼ਬਦਾਵਲੀ ਵੀ ਵਰਤੀ ਗਈ ਹੈ। ਇਸ ਸਬੰਧੀ ਥਾਣਾ ਸਿਟੀ-2 ਮਾਨਸਾ ਵਿੱਚ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement

Advertisement
Advertisement