ਪਲਾਟ ’ਤੇ ਕਬਜ਼ਾ ਕਰਨ ਦੇ ਦੋਸ਼ ਹੇਠ ਦੋ ਖ਼ਿਲਾਫ਼ ਕੇਸ ਦਰਜ
11:07 AM Nov 08, 2023 IST
Advertisement
ਪੱਤਰ ਪ੍ਰੇਰਕ
ਫਗਵਾੜਾ, 7 ਨਵੰਬਰ
ਇੱਕ ਪਲਾਟ ’ਤੇ ਕਬਜ਼ਾ ਕਰਨ ਤੇ ਸਾਮਾਨ ਚੋਰੀ ਕਰਨ ਦੇ ਸਬੰਧ ’ਚ ਰਾਵਲਪਿੰਡੀ ਪੁਲੀਸ ਨੇ ਦੋ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤ ਕਰਤਾ ਕੁਲਦੀਪ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਸਰਹੁਲ ਮੁੰਡੀ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਕਤ ਵਿਅਕਤੀਆਂ ਨੇ ਜ਼ਬਰਦਸਤੀ ਉਸ ਦੇ ਪਲਾਟ ਅੰਦਰ ਦਾਖ਼ਲ ਹੋ ਕੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਤੇ ਪਲਾਟ ’ਚ ਪਿਆ ਸਾਮਾਨ ਵੀ ਚੋਰੀ ਕੀਤਾ ਜਿਸ ਸਬੰਧ ’ਚ ਪੁਲੀਸ ਨੇ ਅਜੈਬ ਸਿੰਘ ਪੁੱਤਰ ਦਰਸ਼ਨ ਸਿੰਘ ਤੇ ਉਂਕਾਰ ਸਿੰਘ ਉਰਫ਼ ਸਾਬੀ ਬਾਜਵਾ ਪੁੱਤਰ ਪਲਵਿੰਦਰ ਸਿੰਘ ਵਾਸੀਆਨ ਰਾਵਲਪਿੰਡੀ ਖਿਲਾਫ਼ ਕੇਸ ਦਰਜ ਕੀਤਾ ਹੈ।
Advertisement
Advertisement