ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦੇਰ ਰਾਤ ਤੱਕ ਦੁਕਾਨ ਖੋਲ੍ਹਣ ਤੇ ਕੇਸ ਦਰਜ

10:24 AM Jun 05, 2024 IST

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 4 ਜੂਨ
ਥਾਣਾ ਹੈਬੋਵਾਲ ਦੀ ਪੁਲੀਸ ਨੇ ਦੇਰ ਰਾਤ ਤੱਕ ਦੁਕਾਨ ਖੋਲ੍ਹਣ ਦੇ ਦੋਸ਼ ਹੇਠ ਇੱਕ ਦੁਕਾਨਦਾਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਥਾਣੇਦਾਰ ਕੇਵਲ ਕ੍ਰਿਸ਼ਨ ਨੇ ਦੱਸਿਆ ਕਿ ਪੁਲੀਸ ਪਾਰਟੀ ਗਸ਼ਤ ਸਬੰਧੀ ਨੇੜੇ ਜਵਾਲਾ ਸਿੰਘ ਚੌਂਕ ਹੈਬੋਵਾਲ ਮੌਜੂਦ ਸੀ ਤਾਂ ਪਤਾ ਲੱਗਾ ਕਿ ਨੀਲੂ ਸ਼ਰਮਾ ਵਾਸੀ ਮੁਹੱਲਾ ਸੰਧੂ ਨਗਰ ਮਾਲਕ ਦੁਕਾਨ ਪੀਜ਼ਾ ਐਕਸਪ੍ਰੈੱਸ, ਸਿਵਲ ਸਿਟੀ ਨੇੜੇ ਟਿਊਬਵੈਲ ਪਾਰਕ ਹੈਬੋਵਾਲ ਵੱਲੋਂ ਰਾਤ ਦੇ 12 ਵਜੇ ਤੋਂ ਬਾਅਦ ਵੀ ਦੁਕਾਨ ਖੋਲ੍ਹੀ ਹੋਈ ਹੈ। ਇਸ ਮਗਰੋਂ ਪੁਲੀਸ ਨੇ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਕੇਸ ਦਰਜ ਕਰ ਲਿਆ ਹੈ।

Advertisement

Advertisement