ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਫਾਇਰਿੰਗ ਕਰ ਕੇ ਦਹਿਸ਼ਤ ਪੈਦਾ ਕਰਨ ਦੇ ਦੋਸ਼ ਹੇਠ ਕੇਸ ਦਰਜ

07:15 AM Jul 25, 2024 IST

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 24 ਜੁਲਾਈ
ਥਾਣਾ ਡਿਵੀਜ਼ਨ ਨੰਬਰ 7 ਦੀ ਪੁਲੀਸ ਵੱਲੋਂ ਹਵਾਈ ਫਾਇਰਿੰਗ ਕਰ ਕੇ ਲੋਕਾਂ ਵਿੱਚ ਦਹਿਸ਼ਤ ਪੈਦਾ ਕਰਨ ਦੇ ਦੋਸ਼ ਹੇਠ ਕੇਸ ਦਰਜ ਕਰਕੇ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ। ਇਸ ਸਬੰਧੀ ਥਾਣੇਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਹ ਥਾਣੇ ਵਿੱਚ ਹਾਜ਼ਰ ਸੀ ਕਿ ਮਲਕੀਤ ਸਿੰਘ ਵਾਸੀ ਜਮਾਲਪੁਰ ਅਵਾਨਾ ਨੇ ਪੁਲੀਸ ਕੰਟਰੋਲ ਰੂਮ ’ਤੇ ਕਾਲ ਕੀਤੀ ਕਿ ਕੋਈ ਅਣਪਛਾਤਾ ਵਿਅਕਤੀ ਜਿਸ ਪਾਸ ਯੂਪੀ ਨੰਬਰ ਦੀ ਗੱਡੀ ਹੈ, ਨੇ ਮੋਹਨੀ ਰਿਜ਼ੋਰਟ ਦੀ ਬੈਕਸਾਈਡ ਗੋਲੀਆਂ ਚਲਾਈਆਂ ਹਨ। ਪੁਲੀਸ ਵੱਲੋਂ ਪੜਤਾਲ ਕਰਨ ’ਤੇ ਪਤਾ ਲੱਗਾ ਕਿ ਪ੍ਰਭਦੇਵ ਨੇ ਹਵਾਈ ਫਾਇਰ ਕਰ ਕੇ ਲੋਕਾਂ ਵਿੱਚ ਦਹਿਸ਼ਤ ਫੈਲਾ ਕੇ ਸ਼ਾਂਤੀ ਨੂੰ ਭੰਗ ਕੀਤਾ ਹੈ। ਪੁਲੀਸ ਵੱਲੋਂ ਪ੍ਰਭਦੇਵ ਵਾਸੀ ਮੁਹੱਲਾ ਰਾਮ ਦਰਬਾਰ ਕਲੋਨੀ, ਫੇਜ਼- 1, ਚੰਡੀਗੜ੍ਹ ਖ਼ਿਲਾਫ਼ ਕੇਸ ਦਰਜ ਕਰ ਕੇ ਕਾਰਵਾਈ ਕੀਤੀ ਜਾ ਰਹੀ ਹੈ।

Advertisement

Advertisement