ਗੱਡੀ ਦੇ ਜਾਅਲੀ ਦਸਤਾਵੇਜ਼ ਤਿਆਰ ਕਰਨ ਦੇ ਦੋਸ਼ ਹੇਠ ਕੇਸ ਦਰਜ
06:47 AM Aug 11, 2023 IST
ਤਰਨ ਤਾਰਨ: ਥਾਣਾ ਸਿਟੀ ਤਰਨ ਤਾਰਨ ਦੀ ਪੁਲੀਸ ਨੇ ਕਰੀਬ ਚਾਰ ਮਹੀਨੇ ਪਹਿਲਾਂ ਇਕ ਸੜਕ ਹਾਦਸੇ ਨਾਲ ਸਬੰਧਤ ਬਲੈਰੋ ਗੱਡੀ ਨੰਬਰ ਪੀ. ਬੀ.-19, ਐਚ-6863 ਦੀ ਅਦਾਲਤ ਤੋਂ ਸਪੁਰਦਗੀ ਲੈਣ ਲਈ ਜਾਅਲੀ ਦਸਤਾਵੇਜ਼ ਬਣਾਉਣ ਦੇ ਦੋਸ਼ ਅਧੀਨ ਕੇਸ ਦਰਜ ਕੀਤਾ ਹੈ| ਮੁਲਜ਼ਮਾਂ ਵਿੱਚ ਇਲਾਕੇ ਦੇ ਪਿੰਡ ਜੌਹਲ ਰਾਜੂ ਸਿੰਘ ਦੇ ਵਾਸੀ ਗੁਰਨਾਮ ਸਿੰਘ ਜੌਹਲ, ਉਸ ਦਾ ਲੜਕਾ ਜਗਜੀਤ ਸਿੰਘ ਸੋਨੂੰ ਅਤੇ ਕਲੇਰ ਪਿੰਡ ਦੇ ਵਾਸੀ ਹਰਵਿੰਦਰ ਸਿੰਘ ਦੇ ਤੌਰ ’ਤੇ ਕੀਤੀ ਗਈ ਹੈ| -ਪੱਤਰ ਪ੍ਰੇਰਕ
Advertisement
Advertisement