ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਫ਼ਸਲ ਨੂੰ ਅੱਗ ਲਾਉਣ ਦੇ ਦੋਸ਼ ਹੇਠ ਕੇਸ ਦਰਜ

06:58 AM Jun 21, 2024 IST

ਪੱਤਰ ਪ੍ਰੇਰਕ
ਟੱਲੇਵਾਲ, 20 ਜੂਨ
ਅੱਗ ਲਾ ਕੇ ਫ਼ਸਲ ਦਾ ਨੁਕਸਾਨ ਕਰਨ ਦੇ ਦੋਸ਼ ਹੇਠ ਥਾਣਾ ਟੱਲੇਵਾਲ ਦੀ ਪੁਲੀਸ ਨੇ ਇੱਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਸਬੰਧੀ ਥਾਣਾ ਟੱਲੇਵਾਲ ਦੇ ਐੱਸਐੱਚਓ ਸੁਖਵਿੰਦਰ ਸਿੰਘ ਸੰਘਾ ਨੇ ਦੱਸਿਆ ਕਿ ਦਰਸ਼ਨ ਸਿੰਘ ਵਾਸੀ ਗਹਿਲ ਬੀਤੀ ਸ਼ਾਮ 4 ਵਜੇ ਦੇ ਕਰੀਬ ਆਪਣੇ ਖੇਤ ’ਚ ਘਾਹ ਫੂਸ ਨੂੰ ਅੱਗ ਲਗਾ ਰਿਹਾ ਸੀ। ਇਸਦੇ ਨਾਲ ਲੱਗਦੇ ਖੇਤ ਦੇ ਮਾਲਕ ਬਲਦੇਵ ਸਿੰਘ ਨੇ ਮੂੰਗੀ ਦੀ ਫ਼ਸਲ ਬੀਜੀ ਹੋਣ ਕਰਕੇ ਦਰਸ਼ਨ ਸਿੰਘ ਨੂੰ ਅੱਗ ਲਾਉਣ ਤੋਂ ਵਰਜ ਦਿੱਤਾ ਅਤੇ ਉਹ ਆਪਣੇ ਘਰ ਚਲਿਆ ਗਿਆ।‌ ਉਪਰੰਤ ਜਦੋਂ ਉਸ ਨੇ ਖੇਤ ਵਿੱਚ ਵਾਪਸ ਆ ਕੇ ਦੇਖਿਆ ਤਾਂ ਉਸ ਦੀ ਮੂੰਗੀ ਦੀ ਫ਼ਸਲ ਅੱਗ ਨਾਲ ਮੱਚ ਚੁੱਕੀ ਸੀ ਜਿਸ ਕਾਰਨ ਉਸ ਦਾ ਕਾਫ਼ੀ ਨੁਕਸਾਨ ਹੋ ਗਿਆ। ਐਸਐਚਓ ਦੱਸਿਆ ਕਿ ਬਲਦੇਵ ਸਿੰਘ ਦੇ ਬਿਆਨ ’ਤੇ ਪੁਲੀਸ ਨੇ ਦਰਸ਼ਨ ਸਿੰਘ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement

Advertisement
Advertisement