ਸਾਬਕਾ ਵਿਧਾਇਕ ਅਟਵਾਲ ਦੀ ਸ਼ਿਕਾਇਤ ’ਤੇ ਕੇਸ ਦਰਜ
08:14 AM Jan 04, 2024 IST
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 3 ਜਨਵਰੀ
ਭਾਰਤੀ ਜਨਤਾ ਪਾਰਟੀ ਦੇ ਆਗੂ ਅਤੇ ਸਾਬਕਾ ਵਿਧਾਇਕ ਇੰਦਰਇਕਬਾਲ ਸਿੰਘ ਅਟਵਾਲ ਦੀ ਸ਼ਿਕਾਇਤ ਤੇ ਥਾਣਾ ਮਾਡਲ ਟਾਊਨ ਦੀ ਪੁਲੀਸ ਨੇ ਉੱਤਰ ਪ੍ਰਦੇਸ਼ ਦੇ ਇੱਕ ਵਿਅਕਤੀ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ ਜਿਸ ਵੱਲੋਂ ਸੋਸ਼ਲ ਮੀਡੀਆ ਤੇ ਭਗਵਾਨ ਵਾਲਮੀਕਿ ਜੀ ਬਾਰੇ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਗਈਆਂ ਹਨ। ਇਸ ਸਬੰਧੀ ਥਾਣੇਦਾਰ ਰਾਜੇਸ਼ ਕੁਮਾਰ ਨੇ ਦੱਸਿਆ ਹੈ ਕਿ ਸਾਬਕਾ ਵਿਧਾਇਕ ਇੰਦਰਇਕਬਾਲ ਸਿੰਘ ਅਟਵਾਲ ਨੇ ਦੱਸਿਆ ਹੈ ਕਿ ਬ੍ਰਿਜ ਭੂਸ਼ਨ ਮਾਰਕੰਡੇ ਨਾਮ ਦੇ ਵਿਅਕਤੀ ਨੇ ਆਪਣੇ ਸੋਸ਼ਲ ਮੀਡੀਆ ਯੂ-ਟਿਊਬ ਚੈਨਲ ’ਤੇ ਵੀਡੀਓ ਵਿੱਚ ਭੱਦੀ ਅਤੇ ਗਲਤ ਸ਼ਬਦਾਵਲੀ ਦੀ ਵਰਤੋਂ ਕੀਤੀ ਹੈ।
Advertisement
Advertisement