ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੁੱਟਮਾਰ ਕਰਨ ਦੇ ਦੋਸ਼ ਹੇਠ ਕੇਸ ਦਰਜ

08:47 AM Jun 25, 2024 IST

ਪੱਤਰ ਪ੍ਰੇਰਕ
ਰਤੀਆ, 24 ਜੂਨ
ਰਸਤਾ ਰੋਕ ਕੇ ਕਥਿਤ ਕੁੱਟਮਾਰ ਕਰਨ ਅਤੇ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ ਵਿੱਚ ਸ਼ਹਿਰ ਥਾਣਾ ਪੁਲੀਸ ਨੇ ਪਿੰਡ ਨਥਵਾਨ ਦੇ ਸੋਨੂੰ ਦੀ ਸ਼ਿਕਾਇਤ ਦੇ ਆਧਾਰ ’ਤੇ ਰਾਜੂ ਅਤੇ 3 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਨੇ ਪੁਲੀਸ ਨੂੰ ਦੱਸਿਆ ਕਿ ਉਹ ਮਿਹਨਤ-ਮਜ਼ਦੂਰੀ ਦਾ ਕੰਮ ਕਰਦਾ ਹੈ। ਬੀਤੀ ਸ਼ਾਮ ਉਹ, ਬਲਜਿੰਦਰ ਸਿੰਘ ਅਤੇ ਉਸ ਦੀ ਭੂਆ ਦਾ ਲੜਕਾ ਹਰਜਿੰਦਰ ਸਿੰਘ ਮੋਟਰਸਾਈਕਲ ’ਤੇ ਘਰ ਦਾ ਸਾਮਾਨ ਲੈਣ ਲਈ ਟੋਹਾਣਾ ਰੋਡ ਚੂੰਗੀ ਕੋਲ ਚਲੇ ਗਏ। ਉਥੇ ਰਾਜੂ ਅਤੇ 3 ਹੋਰ ਅਣਪਛਾਤੇ ਵਿਅਕਤੀ ਖੜ੍ਹੇ ਸਨ। ਰੰਜਿਸ਼ ਦੇ ਚੱਲਦਿਆਂ ਉਨ੍ਹਾਂ ਨੇ ਹਮਲਾ ਕਰ ਦਿੱਤਾ। ਇਸ ਬਾਰੇ ਪਤਾ ਲੱੱਗਣ ਮਗਰੋਂ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਪੁਲੀਸ ਨੇ ਨਾਮਜ਼ਦ ਅਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement

Advertisement