ਕੁੱਟਮਾਰ ਦੇ ਦੋਸ਼ ਹੇਠ ਕੇਸ ਦਰਜ
11:01 AM Sep 01, 2024 IST
Advertisement
ਪੱਤਰ ਪ੍ਰੇਰਕ
ਫਗਵਾੜਾ, 31 ਅਗਸਤ
ਇੱਥੇ ਇੱਕ ਨੌਜਵਾਨ ਦੀ ਕੁੱਟਮਾਰ ਕਰਕੇ ਜ਼ਖਮੀ ਕਰਨ ਦੇ ਦੋਸ਼ ਹੇਠ ਸਦਰ ਪੁਲੀਸ ਨੇ ਅੱਧੀ ਦਰਜਨ ਤੋਂ ਵੱਧ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ। ਐੱਸਐੱਚਓ ਸਦਰ ਅਮਨਦੀਪ ਨਾਹਰ ਨੇ ਦੱਸਿਆ ਕਿ ਸ਼ਿਕਾਇਤ ਕਰਤਾ ਲਲਿਤਾ ਕੁਮਾਰ ਬੰਗੜ ਪੁੱਤਰ ਓਮ ਪ੍ਰਕਾਸ਼ ਵਾਸੀ ਚੱਕਹਕੀਮ ਨੇ ਦੱਸਿਆ ਕਿ 27 ਅਗਸਤ ਨੂੰ ਉਹ ਆਪਣੇ ਘਰ ਦੇ ਬਾਹਰ ਘੁੰਮ ਰਿਹਾ ਸੀ ਤਾਂ ਉਕਤ ਵਿਅਕਤੀਆਂ ਨੇ ਆ ਕੇ ਉਸ ਦੀ ਕੁੱਟਮਾਰ ਕੀਤੀ। ਇਸ ਸਬੰਧ ’ਚ ਪੁਲੀਸ ਨੇ ਕਰਨ ਵਾਸੀ ਕਾਂਸੀ ਨਗਰ, ਲਲਿਤ ਉਰਫ਼ ਅੱਡੀ, ਬੌਬੀ, ਅਕਸ਼ੈ, ਗਿਆਨੀ ਵਾਸੀਆਨ ਚੱਕਹਕੀਮ, ਭਲਵਾਨ ਵਾਸੀ ਜਗਤਪੁਰ ਜੱਟਾਂ ਤੇ ਤਿੰਨ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ।
Advertisement
Advertisement