ਦਾਜ ਮੰਗਣ ਦੇ ਦੋਸ਼ ਹੇਠ ਕੇਸ ਦਰਜ
08:33 AM Mar 02, 2024 IST
ਲੁਧਿਆਣਾ: ਥਾਣਾ ਵਿਮੈਨ ਦੀ ਪੁਲੀਸ ਨੇ ਵਿਆਹੁਤਾ ਦੀ ਸ਼ਿਕਾਇਤ ’ਤੇ ਉਸ ਦੇ ਪਤੀ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਇਸ ਸਬੰਧੀ ਅਕਾਸ਼ ਨਗਰ ਮਨਜੀਤ ਵਿਹਾਰ ਵਾਸੀ ਪਾਰੁਲ ਵਰਮਾ ਪੁੱਤਰੀ ਰਾਜੇਸ਼ ਕੁਮਾਰ ਵਰਮਾ ਨੇ ਦੱਸਿਆ ਹੈ ਕਿ ਉਸ ਦੀ ਸ਼ਾਦੀ ਵਿਜੇ ਵਰਮਾ ਨਾਲ 16 ਅਪਰੈਲ 2014 ਵਿੱਚ ਹੋਈ ਸੀ। ਉਹ ਵਿਆਹ ਤੋਂ ਬਾਅਦ ਉਸ ਨੂੰ ਹੋਰ ਦਾਜ ਲਿਆਉਣ ਲਈ ਸਰੀਰਕ ਤੇ ਮਾਨਸਿਕ ਤੌਰ ’ਤੇ ਤੰਗ ਪ੍ਰੇਸ਼ਾਨ ਕਰਨ ਲੱਗ ਪਿਆ। ਥਾਣੇਦਾਰ ਦਵਿੰਦਰ ਪਾਲ ਸਿੰਘ ਨੇ ਦੱਸਿਆ ਹੈ ਕਿ ਪੁਲੀਸ ਵੱਲੋਂ ਵਿਜੈ ਵਰਮਾ ਵਾਸੀ ਮੁਹੱਲਾ ਕੋਟ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। -ਨਿੱਜੀ ਪੱਤਰ ਪ੍ਰੇਰਕ
Advertisement
Advertisement