ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦਾਜ ਮੰਗਣ ਦੇ ਦੋਸ਼ ਹੇਠ ਕੇਸ ਦਰਜ

08:02 AM Jun 07, 2024 IST

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 6 ਜੂਨ
ਥਾਣਾ ਵਿਮੈੱਨ ਦੀ ਪੁਲੀਸ ਨੇ ਦਾਜ ਮੰਗਣ ਦੇ ਦੋਸ਼ ਹੇਠ ਦੋ ਕੇਸ ਦਰਜ ਕੀਤੇ ਹਨ। ਇਸ ਸਬੰਧੀ ਗੋਪਾਲ ਨਗਰ ਟਿੱਬਾ ਰੋਡ ਵਾਸੀ ਮਨਦੀਪ ਕੌਰ ਨੇ ਦੱਸਿਆ ਕਿ ਉਸ ਦਾ ਵਿਆਹ ਗਗਨਦੀਪ ਸਿੰਘ ਨਾਲ 27 ਫਰਵਰੀ 2023 ਨੂੰ ਹੋਇਆ ਸੀ। ਉਹ ਵਿਆਹ ਤੋਂ ਕੁੱਝ ਚਿਰ ਬਾਅਦ ਹੀ ਉਸ ਨੂੰ ਹੋਰ ਦਾਜ ਲਿਆਉਣ ਲਈ ਪ੍ਰੇਸ਼ਾਨ ਕਰਨ ਲੱਗ ਪਏ। ਪੁਲੀਸ ਵੱਲੋਂ ਗਗਨਦੀਪ ਸਿੰਘ, ਉਸ ਦੇ ਪਿਤਾ ਜਰਨੈਲ ਸਿੰਘ ਅਤੇ ਸੱਸ ਕਿਰਨਦੀਪ ਕੌਰ ਵਾਸੀਆਨ ਪਿੰਡ ਮਾਜਰੀ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਥਾਣਾ ਵਿਮੈੱਨ ਦੀ ਪੁਲੀਸ ਨੂੰ ਗੁਰਮੇਲ ਪਾਰਕ ਟਿੱਬਾ ਰੋਡ ਵਾਸੀ ਸਰਬਜੀਤ ਕੌਰ ਨੇ ਦੱਸਿਆ ਹੈ ਕਿ ਉਸ ਦਾ ਵਿਆਹ ਤਜਿੰਦਰ ਸਿੰਘ ਵਾਸੀ ਨਿਊ ਆਨੰਦਪੁਰੀ ਨਾਲ 27 ਫਰਵਰੀ 2023 ਨੂੰ ਹੋਇਆ ਸੀ। ਇਸ ਸਬੰਧੀ ਪੁਲੀਸ ਨੇ ਕੇਸ ਦਰਜ ਕਰ ਲਿਆ ਹੈ।

Advertisement

Advertisement