ਦਾਜ ਮੰਗਣ ਦੇ ਦੋਸ਼ ਹੇਠ ਕੇਸ ਦਰਜ
07:44 AM Jul 28, 2024 IST
Advertisement
ਲੁਧਿਆਣਾ
ਥਾਣਾ ਵਿਮੈੱਨ ਦੀ ਪੁਲੀਸ ਨੇ ਇੱਕ ਵਿਆਹੁਤਾ ਦੀ ਸ਼ਿਕਾਇਤ ’ਤੇ ਉਸ ਦੇ ਪਤੀ ਖ਼ਿਲਾਫ਼ ਦਾਜ ਮੰਗਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਇਸ ਸਬੰਧੀ ਪ੍ਰਿਅੰਕਾ ਬਾਂਸਲ ਵਾਸੀ ਨਿਊ ਟੈਗੋਰ ਨਗਰ ਹੈਬੋਵਾਲ ਕਲਾਂ ਨੇ ਦੱਸਿਆ ਕਿ ਉਸ ਦਾ ਵਿਆਹ ਮਨਦੀਪ ਸਿੰਘ ਉਰਫ਼ ਹਨੀ ਰਾਣਾ ਵਾਸੀ ਰਾਜੂ ਕਲੋਨੀ ਬਸਤੀ ਜੋਧੇਵਾਲ ਨਾਲ 10 ਫਰਵਰੀ 2019 ਨੂੰ ਹੋਇਆ ਸੀ। ਉਹ ਵਿਆਹ ਤੋਂ ਕੁਝ ਸਮਾਂ ਬਾਅਦ ਹੀ ਉਸ ਨੂੰ ਹੋਰ ਦਾਜ ਲਿਆਉਣ ਲਈ ਪ੍ਰੇਸ਼ਾਨ ਕਰਨ ਲੱਗ ਪਿਆ। ਥਾਣੇਦਾਰ ਕੁਲਵੰਤ ਕੌਰ ਨੇ ਦੱਸਿਆ ਕਿ ਪੁਲੀਸ ਵੱਲੋਂ ਕੇਸ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ। -ਨਿੱਜੀ ਪੱਤਰ ਪ੍ਰੇਰਕ
Advertisement
Advertisement
Advertisement