ਦਾਜ ਮੰਗਣ ਦੇ ਦੋਸ਼ ਹੇਠ ਕੇਸ ਦਰਜ
08:58 AM Nov 14, 2024 IST
Advertisement
ਪੱਤਰ ਪ੍ਰੇਰਕ
ਲਹਿਰਾਗਾਗਾ, 13 ਨਵੰਬਰ
ਲਹਿਰਾਗਾਗਾ-ਚੀਮਾ ਸੜਕ ’ਤੇ ਨੇੜਲੇ ਪਿੰਡ ਕਣਕਵਾਲ ਭੰਗੂਆਂ ਦੀ ਲੜਕੀ ਰਮਨਪ੍ਰੀਤ ਕੌਰ ਪੁੱਤਰੀ ਸੁਖਵੀਰ ਸਿੰਘ ਨੂੰ ਸਹੁਰੇ ਪਰਿਵਾਰ ਵੱਲੋਂ ਦਾਜ ਮੰਗਣ ਅਤੇ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਹੇਠ ਥਾਣਾ ਧਰਮਗੜ੍ਹ ਵਿੱਚ ਸਹੁਰੇ ਪਰਿਵਾਰ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਐੱਸਐੱਚਓ ਇੰਸਪੈਕਟਰ ਨੇ ਦੱਸਿਆ ਕਿ ਰਮਨਪ੍ਰੀਤ ਕੌਰ ਨੇ ਸ਼ਿਕਾਇਤ ਕੀਤੀ ਕਿ ਲਖਵਿੰਦਰ ਸਿੰਘ, ਪਰਮਜੀਤ ਕੌਰ, ਹਰਪ੍ਰੀਤ ਸਿੰਘ ਵਾਸੀਅਨ ਘਨੌੜ ਜੱਟਾ ਥਾਣਾ ਛਾਜਲੀ ਉਸ ਪਾਸੋਂ ਦਾਜ ਦਹੇਜ ਦੀ ਮੰਗ ਕਰਦੇ ਸਨ ਅਤੇ ਤੰਗ ਪ੍ਰੇਸ਼ਾਨ ਕਰਦੇ ਸਨ। ਪੀੜਤ ਲੜਕੀ ਦੇ ਬਿਆਨ ’ਤੇ ਕੇਸ ਦਰਜ ਕਰਕੇ ਇਸ ਦੀ ਜਾਂਚ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੂੰ ਸੌਂਪ ਦਿੱਤੀ ਹੈ ਪਰ ਅਜੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਹੀਂ ਹੋਈ। ਪੁਲੀਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Advertisement
Advertisement
Advertisement