ਧੋਖਾਧੜੀ ਦੇ ਦੋਸ਼ ਹੇਠ ਕੇਸ ਦਰਜ
06:44 AM Jun 07, 2024 IST
ਸਮਾਣਾ:
Advertisement
ਜ਼ਮੀਨ ਵੇਚਣ ਦਾ ਝਾਂਸਾ ਦੇ ਕੇ 65 ਹਜ਼ਾਰ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਤਹਿਤ ਸਿਟੀ ਪੁਲੀਸ ਨੇ ਅਮਨਦੀਪ ਕੌਰ ਵਾਸੀ ਪਿੰਡ ਬੰਮਣਾ ਖਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। ਏ.ਐੱਸ.ਆਈ. ਰਾਜਬੀਰ ਸਿੰਘ ਨੇ ਦੱਸਿਆ ਕਿ ਸੁਰਜੀਤ ਸਿੰਘ ਵਾਸੀ ਪਿੰਡ ਬੰਮਣਾ ਵੱਲੋਂ ਜ਼ਿਲ੍ਹਾ ਪੁਲੀਸ ਉੱਚ ਅਧਿਕਾਰੀਆਂ ਨੂੰ ਦਿੱਤੀ ਗਈ ਸ਼ਿਕਾਇਤ ਅਨੁਸਾਰ ਮੁਲਜ਼ਮ ਔਰਤ ਨੇ ਆਪਣੀ ਜ਼ਮੀਨ ਵੇਚਣ ਲਈ ਉਸ ਦੇ ਨਾਲ ਇੱਕ ਲੱਖ 20 ਹਜ਼ਾਰ ਰੁਪਏ ਦਾ ਸੌਦਾ ਤੈਅ ਕਰਕੇ 65 ਹਜ਼ਾਰ ਰੁਪਏ ਬਿਆਨੇ ਵਜੋਂ ਲਏ। ਉਸ ਨੇ ਨਾ ਤਾਂ ਜ਼ਮੀਨ ਦੀ ਰਜਿਸਟਰੀ ਕਰਵਾਈ ਅਤੇ ਨਾਂ ਹੀ ਬਿਆਨੇ ਵਜੋਂ ਲਈ ਗਈ ਰਕਮ ਵਾਪਸ ਕੀਤੀ ਸਗੋਂ ਜ਼ਮੀਨ ਕਿਸੇ ਹੋਰ ਨੂੰ ਵੇਚ ਦਿੱਤੀ। -ਪੱਤਰ ਪ੍ਰੇਰਕ
Advertisement
Advertisement