ਜਬਰ-ਜਨਾਹ ਦੇ ਦੋਸ਼ ਹੇਠ ਕੇਸ ਦਰਜ
06:54 AM Jun 23, 2024 IST
Advertisement
ਪੱਤਰ ਪ੍ਰੇਰਕ
ਸ੍ਰੀ ਫ਼ਤਹਿਗੜ੍ਹ ਸਾਹਿਬ, 22 ਜੂਨ
ਸਰਹਿੰਦ ਪੁਲੀਸ ਨੇ ਇੱਕ ਔਰਤ ਨਾਲ ਜਬਰ-ਜਨਾਹ ਕਰ ਕੇ ਉਸ ਦੀ ਵੀਡੀਓ ਵਾਇਰਲ ਕਰਨ ਦੇ ਦੋਸ਼ ਹੇਠ ਇੱਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਔਰਤ ਨੇ ਪੁਲੀਸ ਅਧਿਕਾਰੀਆਂ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਬਲਜੀਤ ਸਿੰਘ ਵਾਸੀ ਸਰਹਿੰਦ ਨੇ ਉਸ ਨੂੰ ਮਜਬੂਰ ਕਰ ਕੇ ਉਸ ਨਾਲ ਜਬਰੀ ਸਰੀਰਕ ਸਬੰਧ ਬਣਾਏ ਤੇ ਉਸ ਦੀ ਵੀਡੀਓ ਵਾਇਰਲ ਕਰ ਦੇਣ ਤੇ ਜਾਨ ਤੋਂ ਮਾਰਨ ਦੀ ਧਮਕੀ ਵੀ ਦਿੱਤੀ| ਪੁਲੀਸ ਵੱਲੋਂ ਕੀਤੀ ਗਈ ਪੜਤਾਲ ’ਤੇ ਸੀਨੀਅਰ ਪੁਲੀਸ ਅਧਿਕਾਰੀਆਂ ਨੇ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Advertisement
Advertisement