ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜਬਰ-ਜਨਾਹ ਦੇ ਦੋਸ਼ ਹੇਠ ਕੇਸ ਦਰਜ

07:29 AM Jul 06, 2023 IST

ਨਿੱਜੀ ਪੱਤਰ ਪ੍ਰੇਰਕ
ਫ਼ਿਰੋਜ਼ਪੁਰ, 5 ਜੁਲਾਈ
ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਇੱਕ ਲੜਕੀ ਨਾਲ ਜਬਰ-ਜਨਾਹ ਕਰਨ ਦੇ ਦੋਸ਼ ਹੇਠ ਜ਼ੀਰਾ ਦੇ ਥਾਣਾ ਸਦਰ ਵਿਚ ਪੁਲੀਸ ਨੇ ਇੱਕ ਫੌਜੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੀੜਤ ਲੜਕੀ ਨੇ ਦੱਸਿਆ ਕਿ ਸਾਲ 2022 ਵਿਚ ਇੰਸਟਾਗ੍ਰਾਮ ’ਤੇ ਉਸ ਦੀ ਦੋਸਤੀ ਜਗਰਾਉਂ ਦੇ ਰਹਿਣ ਵਾਲੇ ਬੂਟਾ ਸਿੰਘ ਨਾਲ ਹੋਈ ਸੀ। ਬੂਟਾ ਸਿੰਘ ਨੇ ਉਸ ਨੂੰ ਦੱਸਿਆ ਕਿ ਉਹ ਫੌਜ ਵਿਚ ਸਿਪਾਹੀ ਦੀ ਨੌਕਰੀ ਕਰਦਾ ਹੈ ਤੇ ਉਸ ਨਾਲ ਵਿਆਹ ਕਰਵਾਏਗਾ। ਲੜਕੀ ਉਸ ਦੇ ਝਾਂਸੇ ਵਿਚ ਆ ਗਈ ਤੇ ਦੋਵੇਂ ਅੰਮ੍ਰਿਤਸਰ ਦੇ ਇੱਕ ਹੋਟਲ ਵਿਚ ਕਈ ਵਾਰ ਮਿਲਦੇ ਰਹੇ ਜਿਥੇ ਦੋਵਾਂ ਦੇ ਸਰੀਰਕ ਸਬੰਧ ਵੀ ਬਣੇ। ਪੀੜਤ ਨੇ ਪੁਲੀਸ ਨੂੰ ਦੱਸਿਆ ਕਿ ਬੂਟਾ ਸਿੰਘ ਹੁਣ ਉਸ ਨਾਲ ਵਿਆਹ ਕਰਨ ਤੋਂ ਇਨਕਾਰ ਕਰ ਰਿਹਾ ਹੈ ਤੇ ਉਸ ਨੂੰ ਧਮਕੀਆਂ ਦਿੰਦਾ ਹੈ।

Advertisement

Advertisement
Tags :
ਜਬਰ-ਜਨਾਹ