ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜਬਰ-ਜਨਾਹ ਦੇ ਦੋਸ਼ ਹੇਠ ਕੇਸ ਦਰਜ

08:06 AM Nov 17, 2023 IST

ਪੱਤਰ ਪ੍ਰੇਰਕ
ਜਲੰਧਰ, 16 ਨਵੰਬਰ
ਇਥੋਂ ਦੇ ਸ਼ਿਵਾਜੀ ਨਗਰ ’ਚ ਪਿਤਾ ਵੱਲੋਂ ਆਪਣੀ ਧੀ ਨਾਲ ਜਬਰ-ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਲੜਕੀ ਦੀ ਮਾਂ ਨੇ ਦੱਸਿਆ ਕਿ ਉਸ ਦਾ ਦੂਜਾ ਵਿਆਹ 5 ਸਾਲ ਪਹਿਲਾਂ ਹੋਇਆ ਸੀ। ਪਤੀ ਹਮੇਸ਼ਾ ਸ਼ਰਾਬ ਦੇ ਨਸ਼ੇ ਵਿੱਚ ਰਹਿੰਦਾ ਹੈ। 6 ਸਾਲ ਦੀ ਬੱਚੀ ਨੇ ਆਪਣੀ ਮਾਸੀ ਨੂੰ ਦੱਸਿਆ ਕਿ ਜਦੋਂ ਮਾਂ ਘਰ ਨਹੀਂ ਹੁੰਦੀ ਤਾਂ ਪਿਤਾ ਗਲਤ ਕੰਮ ਕਰਦਾ ਹੈ। ਗੁੱਸੇ ’ਚ ਆਏ ਪਰਿਵਾਰਕ ਮੈਂਬਰਾਂ ਨੇ ਖੰਭੇ ਨਾਲ ਬੰਨ੍ਹ ਕੇ ਉਸ ਦੀ ਕੁੱਟਮਾਰ ਕੀਤੀ। ਹਾਲਾਂਕਿ ਮੁਲਜ਼ਮ ਨੇ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਉਸ ਨੇ ਕੱਲ੍ਹ ਸ਼ਰਾਬ ਦੇ ਨਸ਼ੇ ਵਿੱਚ ਪਤਨੀ ਦੀ ਕੁੱਟਮਾਰ ਕੀਤੀ ਸੀ। ਪਤਨੀ ਜ਼ਖਮੀ ਹੋ ਗਈ ਅਤੇ ਉਸ ਦਾ ਇਲਾਜ ਵੀ ਕੀਤਾ ਗਿਆ। ਚੌਕੀ ਫੋਕਲ ਪੁਆਇੰਟ ਦੇ ਇੰਚਾਰਜ ਨਰਿੰਦਰ ਮੋਹਨ ਨੇ ਦੱਸਿਆ ਕਿ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Advertisement

Advertisement