For the best experience, open
https://m.punjabitribuneonline.com
on your mobile browser.
Advertisement

ਜਬਰ-ਜਨਾਹ ਦੇ ਦੋਸ਼ ਹੇਠ ਕੇਸ ਦਰਜ

07:13 AM Apr 22, 2024 IST
ਜਬਰ ਜਨਾਹ ਦੇ ਦੋਸ਼ ਹੇਠ ਕੇਸ ਦਰਜ
Advertisement

ਪੱਤਰ ਪ੍ਰੇਰਕ
ਜਗਰਾਉਂ, 21 ਅਪਰੈਲ
ਪੁਲੀਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਸੀਨੀਅਰ ਪੁਲੀਸ ਕਪਤਾਨ ਨਵਨੀਤ ਸਿੰਘ ਬੈਂਸ ਦੇ ਹੁਕਮਾਂ ’ਤੇ ਇੱਕ ਲੜਕੀ ਨਾਲ ਜਬਰ-ਜਨਾਹ ਕਰਨ ਵਾਲੇ ਖ਼ਿਲਾਫ਼ ਸਥਾਨਕ ਪੁਲੀਸ ਨੇ ਕੇਸ ਦਰਜ ਕੀਤਾ ਹੈ। ਇਸ ਬਾਰੇ ਸੀਆਈਏ ਸਿੰਚਾਰਜ ਇੰਸਪੈਕਟਰ ਕਿੱਕਰ ਸਿੰਘ ਨੇ ਦੱਸਿਆ ਕਿ ਇੱਥੋਂ ਦੇ ਇਕ ਪਿੰਡ ਦੀ ਪੀੜਤ ਲੜਕੀ ਨੇ ਸੀਨੀਅਰ ਪੁਲੀਸ ਕਪਤਾਨ ਨਵਨੀਤ ਸਿੰਘ ਬੈਂਸ ਨੂੰ ਲਿਖਤੀ ਤੌਰ ’ਤੇ ਉਕਤ ਘਟਨਾ ਬਾਰੇ ਸ਼ਿਕਾਇਤ ਕੀਤੀ ਸੀ। ਉਸ ਨੇ ਦੱਸਿਆ ਕਿ ਜਗਮੀਤ ਸਿੰਘ ਵਾਸੀ ਪਿੰਡ ਬੜਿੰਗ (ਮੁਕਤਸਰ ਸਾਹਿਬ) ਨੇ ਉਸ ਨਾਲ ਵਿਆਹ ਦਾ ਝਾਂਸਾ ਦੇ ਕੇ ਜਬਰ-ਜਨਾਹ ਕੀਤਾ ਹੈ। ਇਸ ਤੋਂ ਇਲਾਵਾ ਸ਼ਿਕਾਇਤ ਕਰਤਾ ਦੀਆਂ ਸੋਸ਼ਲ ਮੀਡੀਆ ’ਤੇ ਤਸਵੀਰਾਂ ਵੀ ਵਾਇਰਲ ਕਰ ਦਿੱਤੀਆਂ ਤੇ ਵਿਆਹ ਤੋਂ ਇਨਕਾਰ ਕਰਕੇ ਜਾਨ ਤੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਹਨ।

Advertisement

Advertisement
Author Image

Advertisement
Advertisement
×