For the best experience, open
https://m.punjabitribuneonline.com
on your mobile browser.
Advertisement

ਜਬਰ-ਜਨਾਹ ਦੇ ਦੋਸ਼ ਹੇਠ ਕੇਸ ਦਰਜ

08:08 AM Apr 26, 2024 IST
ਜਬਰ ਜਨਾਹ ਦੇ ਦੋਸ਼ ਹੇਠ ਕੇਸ ਦਰਜ
Advertisement

ਨਿੱਜੀ ਪੱਤਰ ਪ੍ਰੇਰਕ
ਰਾਏਕੋਟ, 25 ਅਪਰੈਲ
ਥਾਣਾ ਰਾਏਕੋਟ ਸ਼ਹਿਰੀ ਪੁਲੀਸ ਨੇ ਜ਼ਿਲ੍ਹਾ ਮੋਗਾ ਦੀ ਇਕ 19 ਸਾਲਾ ਲੜਕੀ ਦੀ ਸ਼ਿਕਾਇਤ ’ਤੇ ਪਿੰਡ ਕਮਾਲਪੁਰਾ ਵਾਸੀ ਤ੍ਰਿਪਦੀਪ ਸਿੰਘ ਖ਼ਿਲਾਫ਼ ਜਬਰ-ਜਨਾਹ ਦਾ ਕੇਸ ਦਰਜ ਕੀਤਾ ਹੈ। ਪੀੜਤਾ ਨੇ ਦੋਸ਼ ਲਾਇਆ ਕਿ ਉਕਤ ਤ੍ਰਿਪਦੀਪ ਸਿੰਘ ਮੋਗਾ ਦੇ ਇਕ ਹੋਟਲ ਵਿੱਚ ਕੰਮ ਕਰਦਾ ਸੀ। ਨੌਕਰੀ ਦੌਰਾਨ ਉਸ ਨਾਲ ਦੋਸਤੀ ਹੋ ਗਈ। ਉਸ ਨੇ ਦੱਸਿਆ ਕਿ ਤ੍ਰਿਪਦੀਪ ਸਿੰਘ ਨੂੰ ਹੋਟਲ ਮਾਲਕਾਂ ਨੇ ਨੌਕਰੀ ਤੋਂ ਹਟਾ ਦਿੱਤਾ ਸੀ ਪਰ ਉਸ ਨਾਲ ਫ਼ੋਨ ’ਤੇ ਸੰਪਰਕ ਕਰਦਾ ਸੀ ਅਤੇ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਕਈ ਵਾਰ ਜਬਰੀ ਸਬੰਧ ਵੀ ਬਣਾਏ। ਅਜਿਹਾ ਕਰਨ ਤੋਂ ਰੋਕਣ ਮੁਲਜ਼ਮ ਨੇ ਉਸ ਦੀਆਂ ਅਸ਼ਲੀਲ ਤਸਵੀਰਾਂ ਵਾਇਰਲ ਕਰਨ ਦੀ ਧਮਕੀ ਦੇ ਕੇ ਪਿਛਲੇ ਹਫ਼ਤੇ ਰਾਏਕੋਟ ਬੁਲਾਇਆ ਤੇ ਇੱਕ ਹੋਟਲ ਵਿੱਚ ਜਬਰ-ਜਨਾਹ ਮਗਰੋਂ ਕੁੱਟਮਾਰ ਵੀ ਕੀਤੀ। ਥਾਣੇਦਾਰ ਗੁਰਮੀਤ ਸਿੰਘ ਨੇ ਕਿਹਾ ਕਿ ਕੇਸ ਦਰਜ ਕਰ ਲਿਆ ਹੈ।

Advertisement

Advertisement
Author Image

joginder kumar

View all posts

Advertisement
Advertisement
×