For the best experience, open
https://m.punjabitribuneonline.com
on your mobile browser.
Advertisement

ਜਬਰ-ਜਨਾਹ ਦੇ ਦੋਸ਼ ਹੇਠ ਕੇਸ ਦਰਜ

05:30 AM Apr 28, 2024 IST
ਜਬਰ ਜਨਾਹ ਦੇ ਦੋਸ਼ ਹੇਠ ਕੇਸ ਦਰਜ
Advertisement

ਜ਼ੀਰਕਪੁਰ: ਇਥੋਂ ਦੀ ਵਸਨੀਕ ਇੱਕ ਲੜਕੀ ਨਾਲ ਵਿਆਹ ਦਾ ਝਾਂਸਾ ਦੇ ਕੇ ਜਬਰ-ਜਨਾਹ ਕਰਨ ਦੇ ਦੋਸ਼ ਹੇਠ ਇੱਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਫਿਲਹਾਲ ਪੁਲੀਸ ਦੀ ਪਹੁੰਚ ਤੋਂ ਬਾਹਰ ਹੈ। ਜ਼ੀਰਕਪੁਰ ਵਾਸੀ ਪੀੜਤਾ ਨੇ ਪੁਲੀਸ ਨੂੰ ਦੱਸਿਆ ਕਿ ਨੀਲੇਸ਼ ਨਾਰੰਗ ਵਾਸੀ ਸੈਕਟਰ-15 ਪੰਚਕੂਲਾ ਨੇ ਉਸ ਨੂੰ ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣੇ ਸ਼ੁਰੂ ਕਰ ਦਿੱਤੇ। ਪੰਚਕੂਲਾ ਪੁਲੀਸ ਵੱਲੋਂ ਮਾਮਲੇ ਦੀ ਪੜਤਾਲ ਕਰਨ ਮਗਰੋਂ ਮੁਲਜ਼ਮ ਖ਼ਿਲਾਫ਼ ਜ਼ੀਰੋ ਨੰਬਰ ਐੱਫਆਈਆਰ ਦਰਜ ਕਰਕੇ ਮਾਮਲਾ ਜ਼ੀਰਕਪੁਰ ਨਾਲ ਸਬੰਧਤ ਹੋਣ ਕਾਰਨ ਸਥਾਨਕ ਪੁਲੀਸ ਕੋਲ ਭੇਜ ਦਿੱਤਾ ਹੈ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement
Advertisement
×