For the best experience, open
https://m.punjabitribuneonline.com
on your mobile browser.
Advertisement

ਜਬਰ-ਜਨਾਹ ਦੇ ਦੋਸ਼ ਹੇਠ ਕੇਸ ਦਰਜ

10:27 AM Sep 11, 2024 IST
ਜਬਰ ਜਨਾਹ ਦੇ ਦੋਸ਼ ਹੇਠ ਕੇਸ ਦਰਜ
Advertisement

ਖਨੌਰੀ: ਥਾਣਾ ਖਨੌਰੀ ਦੀ ਪੁਲੀਸ ਨੇ ਜਬਰ-ਜਨਾਹ ਦੇ ਦੋਸ਼ ਹੇਠ ਦੋ ਜਣਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਸਬੰਧੀ ਐੱਸਐੱਚਓ ਹਰਮਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਨੂੰ ਦਿੱਤੀ ਸ਼ਿਕਾਇਤ ’ਚ ਪੀੜਤਾ ਨੇ ਬਿਆਨ ਦਿੱਤਾ ਕਿ 2019 ਵਿੱਚ ਉਸ ਦੇ ਪਤੀ ਦੀ ਮੌਤ ਹੋ ਗਈ ਸੀ। ਸਾਲ 2021 ਵਿੱਚ ਇੱਕ ਦਿਨ ਉਸ ਦਾ ਚਾਚਾ ਸਹੁਰਾ ਉਸ ਨੂੰ ਮਿਲਣ ਆਇਆ ਜਿਸ ਨੇ ਉਸ ਨੂੰ ਕੋਲਡਰਿੰਕ ਵਿੱਚ ਕੋਈ ਨਸ਼ੀਲੀ ਚੀਜ਼ ਪਿਲਾ ਕੇ ਉਸ ਦੀ ਇਤਰਾਜ਼ਯੋਗ ਵੀਡੀਓ ਬਣਾ ਲਈ। ਇਸ ਦਾ ਫ਼ਾਇਦਾ ਉਠਾਉਂਦੇ ਹੋਏ ਉਸ ਦੇ ਚਾਚੇ ਸਹੁਰੇ ਨੇ ਉਸ ਨਾਲ ਸਰੀਰਕ ਸਬੰਧ ਬਣਾਏ ਜਿਸ ਮਗਰੋਂ ਉਸ ਨੇ ਇਹ ਵੀਡੀਓ ਉਸ ਦੇ ਤਾਏ ਸਹੁਰੇ ਦੇ ਲੜਕੇ ਨੂੰ ਦੇ ਦਿੱਤੀ। ਉਸ ਨੇ ਵੀ ਧਮਕੀ ਦੇ ਕੇ ਸਰੀਰਕ ਸਬੰਧ ਬਣਾਏ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਪੀੜਤਾ ਦੀ ਸ਼ਿਕਾਇਤ ਦੇ ਆਧਾਰ ’ਤੇ ਬਲਵਿੰਦਰ ਸਿੰਘ ਅਤੇ ਅਮਨਦੀਪ ਸਿੰਘ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਹੈ। -ਪੱਤਰ ਪ੍ਰੇਰਕ

Advertisement

Advertisement
Advertisement
Author Image

sukhwinder singh

View all posts

Advertisement