ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹੁੱਲੜਬਾਜ਼ੀ ਕਰਨ ਦੇ ਦੋਸ਼ ਹੇਠ ਕੇਸ ਦਰਜ

07:06 AM Jun 03, 2024 IST

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 2 ਜੂਨ
ਵੱਖ-ਵੱਖ ਥਾਣਿਆਂ ਦੀ ਪੁਲੀਸ ਵੱਲੋਂ ਵੋਟਿੰਗ ਦੌਰਾਨ ਕਾਂਗਰਸ, ‘ਆਪ’ ਅਤੇ ਭਾਜਪਾ ਵਰਕਰਾਂ ਵੱਲੋਂ ਹੁੱਲੜਬਾਜ਼ੀ ਕਰ ਕੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਚਾਰ ਕੇਸ ਦਰਜ ਕੀਤੇ ਗਏ ਹਨ। ਥਾਣਾ ਡਿਵੀਜ਼ਨ ਨੰਬਰ 3 ਦੇ ਥਾਣੇਦਾਰ ਦੇਸ ਰਾਜ ਨੇ ਦੱਸਿਆ ਹੈ ਕਿ ਪੁਲੀਸ ਪਾਰਟੀ ਗਸ਼ਤ ਸਬੰਧੀ ਕੈਲਵਰੀ ਚਰਚ ਤੋਂ ਈਸਾ ਨਗਰੀ ਪੁਲੀ ਵੱਲ ਜਾ ਰਹੀ ਸੀ ਤਾਂ ਇਤਲਾਹ ਮਿਲੀ ਕਿ ਆਮ ਆਦਮੀ ਪਾਰਟੀ ਦੇ ਵਰਕਰ ਹਰਸ਼ ਸਣੇ 10-12 ਵਿਅਕਤੀਆਂ ਵੱਲੋਂ ਵੱਖ-ਵੱਖ ਗੱਡੀਆਂ ’ਚ ਹੁੱਲੜਬਾਜ਼ੀ ਕੀਤੀ ਜਾ ਰਹੀ ਹੈ। ਪੁਲੀਸ ਨੇ ਹਰਸ਼ ਸਣੇ 10-12 ਹੋਰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਥਾਣਾ ਸ਼ਿਮਲਾਪੁਰੀ ਦੇ ਥਾਣੇਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਪਾਰਟੀ ਗਸ਼ਤ ਦੌਰਾਨ ਗਿੱਲ ਰੋਡ ਨੇੜੇ ਆਈਟੀਆਈ ਕਾਲਜ ਮੌਜੂਦ ਸੀ ਤਾਂ ਉਥੇ ਅਵਤਾਰ ਸਿੰਘ ਦੀ ਗੱਡੀ ਦੇ ਕਾਫ਼ਲੇ ’ਚ 8 ਹੋਰ ਗੱਡੀਆਂ ਸਨ, ਜਿਨ੍ਹਾਂ ’ਤੇ ਕਾਂਗਰਸ ਪਾਰਟੀ ਦੇ ਝੰਡੇ ਅਤੇ ਬੈਨਰ ਲੱਗੇ ਹੋਏ ਸਨ। ਪੁਲੀਸ ਨੇ ਨਿਯਮਾਂ ਦੀ ਉਲੰਘਣਾ ਦੇ ਦੋਸ਼ ਹੇਠ ਕੇਸ ਦਰਜ ਕੀਤਾ। ਥਾਣੇਦਾਰ ਨੇ ਦੱਸਿਆ ਕਿ ਇਕ ਹੋਰ ਮਾਮਲੇ ’ਚ ਪੁਲੀਸ ਮੈੜ ਦੀ ਚੱਕੀ ਨੇੜੇ ਮੌਜੂਦ ਸੀ ਤਾਂ ਬਲਵੀਰ ਸਿੰਘ ਆਪਣੀ ਗੱਡੀ ਸਣੇ 4 ਨਾਲ ਗੱਡੀਆਂ ਆ ਰਿਹਾ ਸੀ, ਜਿਨ੍ਹਾਂ ਉਪਰ ‘ਆਪ’ ਦੇ ਝੰਡੇ ਅਤੇ ਪੋਸਟਰ ਲੱਗੇ ਹੋਏ ਸਨ ਤੇ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਸਨ। ਪੁਲੀਸ ਨੇ ਉਸ ਖ਼ਿਲਾਫ਼ ਕੇਸ ਦਰਜ ਕੀਤਾ। ਇਸੇ ਤਰ੍ਹਾਂ ਥਾਣਾ ਡਿਵੀਜ਼ਨ ਨੰਬਰ 6 ਦੇ ਥਾਣੇਦਾਰ ਰਣਬੀਰ ਸਿੰਘ ਨੇ ਦੱਸਿਆ ਕਿ ਗਿੱਲ ਚੌਕ ਨੇੜੇ 35-40 ਅਣਪਛਾਤੇ ਵਿਅਕਤੀਆਂ ਨੇ ਭਾਜਪਾ ਦੇ ਝੰਡੇ ਲੈ ਕੇ ਸਰਕਾਰੀ ਐਲੀਮੈਂਟਰੀ ਸਕੂਲ, ਲੇਬਰ ਕਲੋਨੀ ਨਹਿਰੂ ਮੈਮੋਰੀਅਲ ਦੇ ਬਾਹਰ ਹੁੱਲੜਬਾਜ਼ੀ ਕਰ ਕੇ ਸ਼ਾਂਤਮਈ ਢੰਗ ਨਾਲ ਹੋ ਰਹੀ ਵੋਟਿੰਗ ਵਿੱਚ ਵਿਘਨ ਪਾਇਆ। ਪੁਲੀਸ ਨੇ ਰਵੀ ਕੁਮਾਰ ਤੇ 35-40 ਅਣਪਛਾਤੇ ਵਰਕਰਾਂ ਖ਼ਿਲਾਫ਼ ਕੇਸ ਦਰਜ ਕੀਤਾ।

Advertisement

Advertisement