ਲੁੱਟ-ਖੋਹ ਦੇ ਦੋਸ਼ ਹੇਠ ਕੇਸ ਦਰਜ
08:44 AM Nov 14, 2023 IST
Advertisement
ਪੱਤਰ ਪ੍ਰੇਰਕ
ਜਲੰਧਰ, 13 ਨਵੰਬਰ
ਇੱਥੋਂ ਦੇ ਅਰਬਨ ਅਸਟੇਟ ਫੇਜ਼-2 ਵਿੱਚ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਜ਼ੋਮੈਟੋ ਡਿਲੀਵਰੀ ਬੁਆਏ ਨੂੰ ਲੁੱਟ ਲਿਆ। ਲੁਟੇਰਿਆਂ ਨੇ ਡਿਲੀਵਰੀ ਬੁਆਏ ਦੇ ਸਿਰ ’ਤੇ ਵੀ ਕਿਸੇ ਚੀਜ਼ ਨਾਲ ਵਾਰ ਕੀਤਾ, ਜਿਸ ਵਿੱਚ ਉਕਤ ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੈ। ਦਾਨਿਸ਼ਮੰਡਾ ਕਲੋਨੀ ਦੇ ਰਹਿਣ ਵਾਲੇ ਸੋਨੂੰ ਨੇ ਦੱਸਿਆ ਕਿ ਉਹ ਅੱਜ ਆਰਡਰ ਲੈ ਕੇ ਅਰਬਨ ਅਸਟੇਟ ਫੇਜ਼-2 ਜਾ ਰਿਹਾ ਸੀ ਤਾਂ ਇਸ ਦੌਰਾਨ ਦੋ ਨੌਜਵਾਨ ਆ ਗਏ, ਜਿਨ੍ਹਾਂ ਨੇ ਪਹਿਲਾਂ ਉਸ ਨਾਲ ਬਹਿਸ ਕੀਤੀ ਅਤੇ ਫਿਰ ਕਿਸੇ ਚੀਜ਼ ਨਾਲ ਉਸ ਦੇ ਸਿਰ ’ਤੇ ਹਮਲਾ ਕਰ ਦਿੱਤਾ। ਪੀੜਤ ਅਨੁਸਾਰ ਮੁਲਜ਼ਮ ਉਸ ਕੋਲੋਂ 5 ਹਜ਼ਾਰ ਰੁਪਏ ਨਕਦੀ ਲੁੱਟ ਕੇ ਫਰਾਰ ਹੋ ਗਏ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਨੇ ਪੀੜਤਾ ਦੇ ਬਿਆਨ ਦਰਜ ਕਰ ਲਏ ਹਨ।
Advertisement
Advertisement
Advertisement