ਚੋਰੀ ਦੇ ਦੋਸ਼ ਹੇਠ ਕੇਸ ਦਰਜ
07:45 AM Dec 20, 2023 IST
Advertisement
ਅੰਬਾਲਾ: ਅੰਬਾਲਾ ਸ਼ਹਿਰ ਦੇ ਦੁਰਗਾ ਨਗਰ ਵਿਚ ਰਹਿਣ ਵਾਲੇ ਵਿਅਕਤੀ ਨੇ ਆਪਣੀ ਨੂੰਹ ਦੇ ਖ਼ਿਲਾਫ਼ ਚੋਰੀ ਦਾ ਮਾਮਲਾ ਦਰਜ ਕਰਾਇਆ ਹੈ। ਗੋਵਿੰਦ ਲਾਲ ਦਾ ਕਹਿਣਾ ਹੈ ਕਿ ਉਸ ਦਾ ਬੇਟਾ ਅਤੇ ਨੂੰਹ ਪਿਛਲੇ ਇਕ ਸਾਲ ਤੋਂ ਵੱਖ ਹੋ ਕੇ ਕਿਰਾਏ ਦੇ ਮਕਾਨ ਵਿzਚ ਰਹਿ ਰਹੇ ਹਨ ਅਤੇ ਉਸ ਨਾਲ ਉਨ੍ਹਾਂ ਦਾ ਕੋਈ ਲੈਣਾ-ਦੇਣਾ ਨਹੀਂ ਹੈ। ਜਦੋਂ ਉਹ ਘਰ ਨਹੀਂ ਸਨ ਤਾਂ ਪਿੱਛੋਂ ਨੂੰਹ ਆਈ ਅਤੇ ਕੈਸ਼, ਸੋਨੇ ਦੇ ਗਹਿਣੇ ਤੇ ਹੋਰ ਕੀਮਤੀ ਸਾਮਾਨ ਚੋਰੀ ਕਰ ਕੇ ਲੈ ਗ। ਵਾਰਦਾਤ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ। ਗੋਵਿੰਦ ਲਾਲ ਨੇ ਪੁਲੀਸ ਨੂੰ ਦੱਸਿਆ ਕਿ ਘਰ ਵਿਚੋਂ 27-28 ਹਜ਼ਾਰ ਰੁਪਏ, ਸੋਨੇ ਦੀ ਚੇਨ, ਟਾਪਸ, ਅੰਗੂਠੀ ਸਮੇਤ ਹੋਰ ਕੀਮਤੀ ਸਾਮਾਨ ਗਾਇਬ ਸੀ। ਸੈਕਟਰ-9 ਪੁਲੀਸ ਨੇ ਸਹੁਰੇ ਦੀ ਸ਼ਿਕਾਇਤ ’ਤੇ ਨੂੰਹ ਪ੍ਰਿਅੰਕਾ ਖ਼ਿਲਾਫ਼ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। -ਨਿੱਜੀ ਪੱਤਰ ਪ੍ਰੇਰਕ
Advertisement
Advertisement
Advertisement