ਅਣ-ਅਧਿਕਾਰਤ ਕਲੋਨੀ ਕੱਟਣ ਦੇ ਦੋਸ਼ ਤਹਿਤ ਕੇਸ ਦਰਜ
07:04 AM Apr 28, 2024 IST
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 27 ਅਪਰੈਲ
ਥਾਣਾ ਮੇਹਰਬਾਨ ਦੀ ਪੁਲੀਸ ਨੇ ਅਣ ਅਧਿਕਾਰਤ ਕਲੋਨੀ ਕੱਟਣ ਦੇ ਦੋਸ਼ ਤਹਿਤ ਦੋ ਔਰਤਾਂ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਇਸ ਸਬੰਧੀ ਦਫਤਰ ਵਧੀਕ ਮੁੱਖ ਪ੍ਰਸ਼ਾਸਕ ਗਲਾਡਾ ਵੱਲੋਂ ਦੱਸਿਆ ਗਿਆ ਹੈ ਕਿ ਰਾਜ ਰਾਣੀ ਵਾਸੀ ਮੇਹਰਬਾਨ ਅਤੇ ਚਮੇਲੀ ਦੇਵੀ ਵਾਸੀ ਕਾਲੀ ਸੜਕ ਆਨੰਦਪੁਰੀ ਨੇ ਪਿੰਡ ਢੇਰੀ ਦੀ ਜ਼ਮੀਨ ਵਿੱਚ ਸ਼ੰਕਰ ਕਲੋਨੀ ਨਾਮ ਦੀ ਅਣਅਧਿਕਾਰਤ ਕਲੋਨੀ ਕੱਟ ਕੇ ਸਰਕਾਰੀ ਹੁਕਮਾਂ ਦੀ ਉਲੰਘਣਾ ਕੀਤੀ ਹੈ। ਪੁਲੀਸ ਨੂੰ ਮਿਲੀ ਸ਼ਿਕਾਇਤ ਮਗਰੋਂ ਕੇਸ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਗਈ ਹੈ।
Advertisement
Advertisement