ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੁੱਟਮਾਰ ਦੇ ਦੋਸ਼ਾਂ ਹੇਠ ਕੇਸ ਦਰਜ

06:46 AM Jul 20, 2024 IST

ਪੱਤਰ ਪ੍ਰੇਰਕ
ਬਨੂੜ, 19 ਜੁਲਾਈ
ਥਾਣਾ ਬਨੂੜ ਦੀ ਪੁਲੀਸ ਨੇ ਅਜ਼ੀਜ਼ਪੁਰ ਟੌਲ ਪਲਾਜ਼ੇ ਉੱਤੇ ਦੋ ਨੌਜਵਾਨਾਂ ਦੀ ਕੁੱਟਮਾਰ ਕਰਨ ਦੇ ਦੋਸ਼ਾਂ ਅਧੀਨ 15 ਦੇ ਕਰੀਬ ਨੌਜਵਾਨਾਂ ਉੱਤੇ ਕੇਸ ਦਰਜ ਕੀਤਾ ਹੈ। ਥਾਣਾ ਮੁਖੀ ਗੁਰਸੇਵਕ ਸਿੰਘ ਸਿੱਧੂ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਵਾਸੀ ਕਰਾਲਾ ਨੇ ਪੁਲੀਸ ਕੋਲ ਦਰਜ ਕਰਵਾਈ ਸ਼ਿਕਾਇਤ ਵਿੱਚ ਦੱਸਿਆ ਸੀ ਉਨ੍ਹਾਂ ਦੋ ਭਰਾ ਕੋਲ ਬਨੂੜ ਤੋਂ ਜ਼ੀਰਕਪੁਰ ਜਾਂਦੇ ਕੌਮੀ ਮਾਰਗ ਦੀ ਦੇਖਭਾਲ ਦਾ ਠੇਕਾ ਹੈ। ਉਨ੍ਹਾਂ ਨੇ ਅਜ਼ੀਜ਼ਪੁਰ ਟੌਲ ਪਲਾਜ਼ੇ ਨੇੜੇ ਦਫ਼ਤਰ ਬਣਾਇਆ ਹੋਇਆ ਹੈ। ਬੀਤੇ ਦਿਨੀਂ ਰਾਤ ਨੂੰ 10 ਵਜੇ ਦੇ ਕਈ ਨੌਜਵਾਨ ਟਰੈਕਟਰ ’ਤੇ ਉੱਚੀ ਆਵਾਜ਼ ’ਚ ਗੀਤ ਚਲਾ ਰਹੇ ਸਨ, ਇਸ ਬਾਰੇ ਰੋਕਣ ’ਤੇ ਨੌਜਵਾਨਾਂ ਨੇ ਸ਼ਿਕਾਇਤਕਰਤਾ ਭਰਾਵਾਂ ਦੀ ਕੁੱਟਮਾਰ ਕੀਤੀ। ਦੋਵੇਂ ਭਰਾ ਪੀਜੀਆਈ ਵਿੱਚ ਜ਼ੇਰੇ ਇਲਾਜ ਹਨ। ਥਾਣਾ ਮੁਖੀ ਨੇ ਦੱਸਿਆ ਕਿ ਪੁਲੀਸ ਨੇ ਪਾਰਸ, ਦਿਲਵਰ, ਰਾਹੁਲ, ਰਾਜ ਕੁਮਾਰ, ਪ੍ਰੀਤ ਸਿੰਘ ਸਣੇ ਹੋਰ ਅੱਠ-ਨੌਂ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।

Advertisement

Advertisement
Advertisement