For the best experience, open
https://m.punjabitribuneonline.com
on your mobile browser.
Advertisement

ਸ਼ਹੀਦ ਕਿਸਾਨ ਦੇ ਵਾਰਸਾਂ ਨੂੰ ਪੰਜ ਲੱਖ ਰੁਪਏ ਦਾ ਚੈੱਕ ਦਿੱਤਾ

06:46 AM Aug 23, 2024 IST
ਸ਼ਹੀਦ ਕਿਸਾਨ ਦੇ ਵਾਰਸਾਂ ਨੂੰ ਪੰਜ ਲੱਖ ਰੁਪਏ ਦਾ ਚੈੱਕ ਦਿੱਤਾ
ਮ੍ਰਿਤਕ ਬਲਦੇਵ ਸਿੰਘ ਦੀ ਪਤਨੀ ਨੂੰ ਪੰਜ ਲੱਖ ਰੁਪਏ ਦਾ ਚੈੱਕ ਦਿੰਦੇ ਹੋਏ।
Advertisement

ਪੱਤਰ ਪ੍ਰੇਰਕ
ਪਾਤੜਾਂ, 22 ਅਗਸਤ
ਢਾਬੀ ਗੁੱਜਰਾਂ ਬਾਰਡਰ ’ਤੇ ਪੁਲੀਸ ਗੋਲੀਬਾਰੀ ’ਚ ਜ਼ਖ਼ਮੀ ਹੋਣ ਮਗਰੋਂ ਹਸਪਤਾਲ ’ਚ ਇਲਾਜ ਦੌਰਾਨ ਦਮ ਤੋੜਨ ਵਾਲੇ ਕਿਸਾਨ ਬਲਦੇਵ ਸਿੰਘ ਕਾਂਗਥਲਾ ਦੀ ਪਤਨੀ ਜਸਵੀਰ ਕੌਰ ਨੂੰ ਅੱਜ ਤਹਿਸੀਲ ਕੰਪਲੈਕਸ ਪਾਤੜਾਂ ਵਿੱਚ ਪੰਜ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਦਿੱਤਾ ਗਿਆ।
ਜ਼ਿਕਰਯੋਗ ਹੈ ਕਿ ਕੇਂਦਰੀ ਹਕੂਮਤ ਵੱਲੋਂ ਕਿਸਾਨਾਂ ਦੀਆਂ ਮੰਨੀਆਂ ਮੰਗਾਂ ਲਾਗੂ ਨਾ ਕੀਤੇ ਜਾਣ ਕਾਰਨ ਕਿਸਾਨ ਮੋਚਾ (ਗ਼ੈਰ ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਦੁਬਾਰਾ ਦਿੱਲੀ ਕੂਚ ਦਾ ਸੁਨੇਹਾ ਦਿੱਤੇ ਜਾਣ ’ਤੇ ਕਿਸਾਨਾਂ ਦੇ ਕਾਫਲੇ ਜ਼ਿਲ੍ਹਾ ਪਟਿਆਲਾ ਦੇ ਪਿੰਡ ਢਾਬੀ ਗੁੱਜਰਾਂ ਦੀ ਸਰਹੱਦ ਲੰਘਣ ਲੱਗੇ ਤਾਂ ਹਰਿਆਣਾ ਪੁਲੀਸ ਨੇ ਰਸਤਾ ਬੰਦ ਕਰ ਕੇ ਕਿਸਾਨਾਂ ’ਤੇ ਗੋਲੀਬਾਰੀ ਅਤੇ ਅੱਥਰੂ ਗੈਸ ਦੀ ਵਰਤੋਂ ਕੀਤੀ ਸੀ। ਇਸ ਦੌਰਾਨ ਦਰਜਨਾਂ ਕਿਸਾਨ ਜ਼ਖ਼ਮੀ ਹੋ ਗਏ ਸਨ ਜਿਨ੍ਹਾਂ ਵਿੱਚੋਂ ਸ਼ੁਭਕਰਨ ਸਿੰਘ ਮੌਕੇ ’ਤੇ ਸ਼ਹੀਦ ਹੋ ਗਿਆ ਸੀ ਜਦਕਿ ਬਲਦੇਵ ਸਿੰਘ ਕਾਂਗਥਲਾ ਨੂੰ ਇਲਾਜ ਲਈ ਰਾਜਿੰਦਰਾ ਹਸਪਤਾਲ ਪਟਿਆਲਾ ਨੂੰ ਦਾਖਲ ਕਰਵਾਇਆ ਗਿਆ ਸੀ ਜਿੱਥੇ 11 ਮਾਰਚ ਨੂੰ ਉਸ ਦੀ ਮੌਤ ਹੋ ਗਈ ਸੀ। ਅੱਜ ਬਲਦੇਵ ਸਿੰਘ ਕਾਂਗਥਲਾ ਦੀ ਪਤਨੀ ਜਗਸੀਰ ਕੌਰ ਨੂੰ ਪੰਜਾਬ ਸਰਕਾਰ ਵੱਲੋਂ ਪੰਜ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਕਾਨੂੰਨਗੋ ਗੁਰਚਰਨ ਸਿੰਘ ਰਾਮਗੜ੍ਹ ਅਤੇ ਪਰਦੀਪ ਸਿੰਘ ਨੇ ਨੰਬਰਦਾਰ ਜੋਗਿੰਦਰ ਸਿੰਘ ਦੀ ਹਾਜ਼ਰੀ ਵਿੱਚ ਦਿੱਤਾ।

Advertisement
Advertisement
Author Image

sukhwinder singh

View all posts

Advertisement
×