ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਆਕੜੀ ਦੇ ਸ਼ਹੀਦ ਹੋਏ ਕਿਸਾਨ ਦੇ ਪਰਿਵਾਰ ਨੂੰ ਪੰਜ ਲੱਖ ਦਾ ਚੈੱਕ ਸੌਂਪਿਆ

07:39 AM Aug 22, 2024 IST
ਪੀੜਤ ਪਰਿਵਾਰ ਨੂੰ ਪੰਜ ਲੱਖ ਰੁਪਏ ਦਾ ਚੈੱਕ ਸੌਂਪਦੇ ਹੋਏ ਵਿਧਾਇਕ ਗੁਰਲਾਲ ਸਿੰਘ।

ਗੁਰਨਾਮ ਸਿੰਘ ਅਕੀਦਾ
ਪਟਿਆਲਾ, 21 ਅਗਸਤ
ਹਲਕਾ ਘਨੌਰ ਦੇ ਵਿਧਾਇਕ ਗੁਰਲਾਲ ਸਿੰਘ ਘਨੌਰ ਅੱਜ ਪਿੰਡ ਆਕੜੀ ਪੁੱਜੇ, ਜਿੱਥੇ ਉਨ੍ਹਾਂ ਸ਼ਹੀਦ ਹੋਏ ਕਿਸਾਨ ਸੁਰਿੰਦਰਪਾਲ ਸਿੰਘ ਆਕੜੀ ਦੇ ਘਰ ਜਾ ਕੇ ਉਨ੍ਹਾਂ ਦੇ ਪਰਿਵਾਰ ਨੂੰ ਪੰਜ ਲੱਖ ਰੁਪਏ ਦਾ ਚੈੱਕ ਸੌਂਪਿਆ। ਇਸ ਵੇਲੇ ਜਸਵਿੰਦਰ ਸਿੰਘ ਆਕੜੀ ਵੀ ਮੌਜੂਦ ਸਨ।
ਵਿਧਾਇਕ ਗੁਰਲਾਲ ਨੇ ਦੱਸਿਆ ਕਿ ਪਹਿਲਾਂ ਵੀ ਪਰਿਵਾਰ ਨੂੰ 20 ਲੱਖ ਰੁਪਏ ਦਿੱਤੇ ਜਾ ਚੁੱਕੇ ਹਨ ਅਤੇ ਜਲਦ ਹੀ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਉਨ੍ਹਾਂ ਦੇ ਨਾਲ ਤਹਿਸੀਲਦਾਰ ਰਾਜਪੁਰਾ ਜਸਪ੍ਰੀਤ ਸਿੰਘ, ਪਟਵਾਰੀ ਸੁਰਿੰਦਰਪਾਲ ਸਿੰਘ, ਬੰਟੀ ਬੋਹੜਪੁਰ, ਕਿਸਾਨ ਆਗੂ ਤੇ ਇਲਾਕੇ ਦੇ ਆਮ ਆਦਮੀ ਪਾਰਟੀ ਦੇ ਵਰਕਰ ਤੇ ਪਿੰਡ ਵਾਸੀ ਹਾਜ਼ਰ ਸਨ। ਪਹਿਲਾ ਵੀ ਪਿੰਡ ਦੇ ਸ਼ਹੀਦ ਹੋਏ ਚਾਰ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਤੇ ਨੌਕਰੀ ਦਿੱਤੀ ਜਾ ਚੁੱਕੀ ਹੈ। ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਇਸ ਵੇਲੇ ਇਲਾਕੇ ਦੇ ਕਿਸਾਨ ਆਗੂ ਜਸਵੀਰ ਸਿੰਘ ਸਿੱਧੂਪੁਰ, ਜ਼ਿਲ੍ਹਾ ਪ੍ਰਧਾਨ ਜ਼ੋਰਾਵਰ ਸਿੰਘ, ਬਲਾਕ ਪ੍ਰਧਾਨ ਭਗਵੰਤ ਸਿੰਘ ਸੇਹਰਾ ਤੇ ਅਮਰਜੀਤ ਸਿੰਘ ਆਕੜ, ਬਲਜਿੰਦਰ ਸਿੰਘ ਨੰਬਰਦਾਰ, ਜਗਮੋਹਨ ਸਿੰਘ ਨੰਬਰਦਾਰ, ਗੁਰਮੇਲ ਸਿੰਘ ਨੰਬਰਦਾਰ, ਮਨਦੀਪ ਸਿੰਘ ਸੇਹਰੀ, ਸੰਤ ਰਾਮ ਪੱਬਰੀ, ਧਰਮ ਸਿੰਘ ਆਦਿ ਮੌਜੂਦ ਸਨ।

Advertisement

Advertisement