ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹੜ੍ਹਾਂ ’ਚ ਰੁੜ੍ਹੇ ਬੱਚੇ ਦੇ ਪਰਿਵਾਰ ਨੂੰ ਚਾਰ ਲੱਖ ਰੁਪਏ ਦਾ ਚੈੱਕ ਸੌਂਪਿਆ

06:57 AM Aug 28, 2023 IST
featuredImage featuredImage
ਬੱਚੇ ਦੇ ਪਰਿਵਾਰ ਨੂੰ ਚਾਰ ਲੱਖ ਰੁਪਏ ਦਾ ਚੈੱਕ ਸੌਂਪਦੇ ਹੋਏ ਕੈਬਨਿਟ ਮੰਤਰੀ।

ਟ੍ਰਬਿਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 27 ਅਗਸਤ
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਜ਼ਿਲ੍ਹਾ ਮੰਡਲ ਅਧਿਕਾਰੀਆਂ (ਐੱਸਡੀਐਮਜ਼) ਨੂੰ ਹੜ੍ਹਾਂ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦੀ ਬਣਦੀ ਮੁਆਵਜ਼ਾ ਰਾਸ਼ੀ ਵੰਡਣ ਦਾ ਕੰਮ ਜਲਦ ਤੋਂ ਜਲਦ ਮੁਕੰਮਲ ਕਰਨ ਦੀ ਹਦਾਇਤ ਕਰਦੇ ਹੋਏ ਕਿਹਾ ਕਿ ਕਿਸੇ ਵੀ ਪੀੜਤ ਨਾਲ ਬੇਇਨਸਾਫੀ ਨਾ ਹੋਵੇ। ਉਨ੍ਹਾਂ ਅੱਜ ਮਜੀਠਾ ਹਲਕੇ ਦੇ ਪਿੰਡ ਤਨੇਲ, ਜਿਥੋਂ ਦਾ ਇਕ ਬੱਚਾ ਹੜ੍ਹ ਦੇ ਪਾਣੀ ਵਿੱਚ ਵਹਿ ਗਿਆ ਸੀ, ਦੇ ਪਰਿਵਾਰ ਨੂੰ ਚਾਰ ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਜਾਰੀ ਕੀਤੀ।
ਇਸ ਮੌਕੇ ਉਨ੍ਹਾਂ ਦੱਸਿਆ ਕਿ ਪੰਜਾਬ ਭਰ ਵਿੱਚ ਇਸ ਕੁਦਰਤੀ ਕਰੋਪੀ ਨਾਲ ਜੋ ਵੀ ਨੁਕਸਾਨ ਹੋਇਆ ਹੈ ਉਸ ਦੀ ਭਰਪਾਈ ਸਰਕਾਰ ਵਲੋਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਐੱਸਡੀਐਮ ਤੇ ਮਾਲ ਅਧਿਕਾਰੀ ਇਕ ਹਫ਼ਤੇ ਦੇ ਅੰਦਰ ਪ੍ਰਭਾਵਿਤ ਲੋਕਾਂ ਦੇ ਬੈਂਕ ਖਾਤਿਆਂ ਵਿੱਚ ਮੁਆਵਜ਼ਾ ਰਾਸ਼ੀ ਟਰਾਂਸਫਰ ਕਰਨੀ ਯਕੀਨੀ ਬਣਾਉਣ। ਇਸ ਮੌਕੇ ਤਹਿਸੀਲਦਾਰ ਅਕਵਿੰਦਰ ਕੌਰ, ਮੈਡਮ ਲਾਲੀ ਮਜੀਠੀਆ ਅਤੇ ਹੋਰ ਸਖਸੀਅਤਾਂ ਵੀ ਹਾਜ਼ਰ ਸਨ।

Advertisement

Advertisement