ਲਮੀਨ ਦੀ ਪੰਚਾਇਤ ਨੂੰ ਦੋ ਲੱਖ ਦਾ ਚੈੱਕ ਸੌਂਪਿਆ
ਭਗਵਾਨ ਦਾਸ ਸੰਦਲ
ਦਸੂਹਾ, 24 ਜੁਲਾਈ
ਇੱਥੇ ਪਿੰਡ ਲਮੀਨ ਦੇ ਵਿਕਾਸ ਕਾਰਜਾਂ ਲਈ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਵੱਲੋਂ ਭੇਜੀ ਦੋ ਲੱਖ ਰੁਪਏ ਦੀ ਗਰਾਂਟ ਦਾ ਚੈੱਕ ਭਾਜਪਾ ਜ਼ਿਲ੍ਹਾ ਪ੍ਰਧਾਨ ਸੰਜੀਵ ਮਨਿਹਾਸ ਵੱਲੋਂ ਪੰਚਾਇਤ ਨੂੰ ਸੌਂਪਿਆ ਗਿਆ। ਇਸ ਸਬੰਧੀ ਵਰਕਰਾਂ ਤੇ ਪਿੰਡ ਵਾਸੀਆਂ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸੰਜੀਵ ਮਨਿਹਾਸ ਨੇ ਕਿਹਾ ਕਿ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੇ ਉਪਰਾਲੇ ਨਾਲ ਦਸੂਹਾ ਹਲਕੇ ਦੇ ਪਿੰਡਾਂ ਦਾ ਵਿਕਾਸ ਤੇਜ਼ੀ ਨਾਲ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵਿੱਤ ਕਮਿਸ਼ਨ ਰਾਹੀਂ ਕੇਂਦਰ ਸਰਕਾਰ ਵੱਲੋਂ ਵੀ ਗਰਾਂਟਾਂ ਦੇ ਚੈੱਕ ਪਿੰਡਾਂ ਦੇ ਸਰਪੰਚਾਂ ਦੇ ਖਾਤਿਆਂ ਵਿੱਚ ਭੇਜੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਕਾਰਨ ਸੂਬੇ ਦਾ ਮਾਹੌਲ ਖ਼ਰਾਬ ਹੋ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਭਾਰੀ ਬਾਰਸ਼ ਕਾਰਨ ਨੁਕਸਾਨੀਆਂ ਕਿਸਾਨਾਂ ਦੀਆਂ ਫਸਲਾਂ ਦੇ ਮੁਆਵਜ਼ਾ ਦੇਣ ਸਣੇ ਗ਼ਰੀਬ ਪਰਿਵਾਰਾਂ ਦੇ ਡਿੱਗੇ ਮਕਾਨਾਂ ਦੀ ਮੁੜ ਉਸਾਰੀ ਦੇ ਯੋਗ ਉਪਰਾਲੇ ਕੀਤੇ ਜਾਣ।
ਇਸ ਮੌਕੇ ਸਰਪੰਚ ਜਸਵੀਰ ਸਿੰਘ, ਕੁਲਵਿੰਦਰ ਸਿੰਘ ਨੀਟਾ, ਸੁਨੀਲ ਕੌਸ਼ਲ, ਰੂਪ ਲਾਲ, ਗੋਵਰਧਨ ਸਿੰਘ ਪੰਚ, ਅਵਤਾਰ ਸਿੰਘ ਪੰਚ, ਸੁਰਿੰਦਰ ਪਾਲ, ਕਰਨੈਲ ਸਿੰਘ, ਅਸ਼ਵਨੀ ਕੁਮਾਰ, ਰਕੇਸ਼ ਕੁਮਾਰ, ਰਸ਼ਪਾਲ ਸਿੰਘ ਆਦਿ ਮੌਜੂਦ ਸਨ।