ਨਹਿਰ ’ਚ ਨਹਾਉਂਦਾ ਬੱਚਾ ਰੁੜ੍ਹਿਆ
07:29 AM Sep 27, 2024 IST
ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 26 ਸਤੰਬਰ
ਇਥੋਂ ਲੰਘਦੀ ਸਰਹਿੰਦ ਨਹਿਰ ’ਚ ਨਹਾਉਂਦੇ ਸਮੇਂ ਬੱਚਾ ਪਾਣੀ ਦੇ ਤੇਜ਼ ਵਹਾਅ ਕਾਰਨ ਰੁੜ੍ਹ ਗਿਆ। ਐੱਨਡੀਆਰਐੱਫ ਟੀਮਾਂ ਨੇ ਵੀ ਬੱਚੇ ਦੀ ਭਾਲ ਸ਼ੁਰੂ ਕਰ ਦਿੱਤੀ। ਉੜੀਆ ਕਲੋਨੀ ਨੇੜੇ ਚਾਰ ਬੱਚੇ ਨਹਿਰ ’ਚ ਨਹਾਉਣ ਗਏ ਪਰ ਇੱਕ ਬੱਚਾ ਪਾਣੀ ਦੇ ਤੇਜ਼ ਵਹਾਅ ਕਾਰਨ ਰੁੜ੍ਹ ਗਿਆ। ਘਟਨਾ ਦਾ ਪਤਾ ਲੱਗਣ ਸਾਰ ਹੀ ਸਮਾਜ ਸੇਵੀ ਸੰਗਠਨਾਂ ਦੇ ਵਾਲੰਟੀਅਰਾਂ ਤੋਂ ਇਲਾਵਾ ਪੁਲੀਸ ਪ੍ਰਸ਼ਾਸਨ ਤੇ ਐੱਨਡੀਆਰਐੱਫ ਦੀਆਂ ਟੀਮਾਂ ਨੇ ਮੌਕੇ ’ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕੀਤੇ। ਫਿਲਹਾਲ ਦੱਸਿਆ ਜਾ ਰਿਹਾ ਹੈ ਕਿ ਪਾਣੀ ’ਚ ਰੁੜ੍ਹੇ ਬੱਚੇ ਦੀ ਹਾਲੇ ਤੱਕ ਸ਼ਨਾਖ਼ਤ ਵੀ ਨਹੀਂ ਹੋ ਸਕੀ ਕਿਉਂਕਿ ਉਸ ਦੇ ਸਾਥੀ ਇਸ ਘਟਨਾ ਤੋਂ ਤੁਰੰਤ ਮਗਰੋਂ ਆਪੋ-ਆਪਣੇ ਘਰ ਚਲੇ ਗਏ ਸਨ।
Advertisement
Advertisement