For the best experience, open
https://m.punjabitribuneonline.com
on your mobile browser.
Advertisement

ਸੜਕ ਹਾਦਸੇ ਵਿਚ ਬੱਚੇ ਦੀ ਮੌਤ

07:09 AM Jun 03, 2024 IST
ਸੜਕ ਹਾਦਸੇ ਵਿਚ ਬੱਚੇ ਦੀ ਮੌਤ
Advertisement

ਮਾਛੀਵਾੜਾ (ਪੱਤਰ ਪ੍ਰੇਰਕ): ਸਮਰਾਲਾ ਰੋਡ ’ਤੇ ਬੀਤੇ ਦਿਨ ਵਾਪਰੇ ਸੜਕ ਹਾਦਸੇ ਵਿਚ 9 ਸਾਲਾ ਬੱਚੇ ਕਨ੍ਹੱਈਆ ਕੁਮਾਰ ਵਾਸੀ ਬੰਗਾਲੀ ਮੁਹੱਲਾ, ਗੁਰੋਂ ਕਲੋਨੀ ਮਾਛੀਵਾੜਾ ਦੀ ਮੌਤ ਹੋ ਗਈ ਹੈ। ਮਨੋਹਰ ਮੁਖੀਆ ਨੇ ਪੁਲੀਸ ਕੋਲ ਬਿਆਨ ਦਰਜ ਕਰਵਾਏ ਹਨ ਕਿ ਉਹ ਮਿਹਨਤ ਮਜ਼ਦੂਰੀ ਕਰਦਾ ਹੈ ਅਤੇ ਕੱਲ੍ਹ ਆਪਣੇ ਛੋਟੇ ਪੁੱਤਰ ਕਨ੍ਹੱਈਆ ਕੁਮਾਰ ਨਾਲ ਕੁਝ ਘਰੇਲੂ ਸਾਮਾਨ ਲੈ ਕੇ ਘਰ ਵਾਪਸ ਪਰਤ ਰਿਹਾ ਸੀ। ਸਮਰਾਲਾ ਰੋਡ ’ਤੇ ਐੱਫਸੀਆਈ ਗੁਦਾਮਾਂ ਨੇੜੇ ਜਦੋਂ ਉਹ ਸੜਕ ਪਾਰ ਕਰਨ ਲਈ ਖੜ੍ਹੇ ਸੀ ਤਾਂ ਇੱਕ ਮੋਟਰਸਾਈਕਲ ਚਾਲਕ ਬੜੀ ਤੇਜ਼ ਰਫ਼ਤਾਰ ਨਾਲ ਆਇਆ, ਜਿਸ ਨੇ ਅਣਗਹਿਲੀ ਤੇ ਲਾਪ੍ਰਵਾਹੀ ਨਾਲ ਮੋਟਰਸਾਈਕਲ ਉਸ ਦੇ ਲੜਕੇ ਵਿਚ ਮਾਰਿਆ। ਉਸ ਦਾ ਲੜਕਾ ਸੜਕ ’ਤੇ ਜਾ ਡਿੱਗਿਆ, ਜਿਸ ਦੇ ਕਾਫ਼ੀ ਸੱਟਾਂ ਲੱਗੀਆਂ। ਜ਼ਖ਼ਮੀ ਹਾਲਤ ਵਿਚ ਕਨ੍ਹੱਈਆ ਕੁਮਾਰ ਨੂੰ ਸਿਵਲ ਹਸਪਤਾਲ ਮਾਛੀਵਾੜਾ ਲਿਆਂਦਾ ਗਿਆ, ਜਿੱਥੇ ਉਸਦੀ ਹਾਲਤ ਗੰਭੀਰ ਦੇਖਦਿਆਂ ਪੀਜੀਆਈ ਰੈਫ਼ਰ ਕਰ ਦਿੱਤਾ ਗਿਆ। ਦੇਰ ਰਾਤ ਪੀਜੀਆਈ ਵਿੱਚ ਕਨ੍ਹੱਈਆ ਦੀ ਇਲਾਜ ਦੌਰਾਨ ਮੌਤ ਹੋ ਗਈ। ਹਾਦਸੇ ਦੌਰਾਨ ਮੋਟਰਸਾਈਕਲ ਚਾਲਕ ਆਪਣਾ ਵਾਹਨ ਛੱਡ ਮੌਕੇ ਤੋਂ ਫ਼ਰਾਰ ਹੋ ਗਿਆ। ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਤਾਰਾ ਰਾਮ ਨੇ ਦੱਸਿਆ ਕਿ ਪੁਲੀਸ ਵਲੋਂ ਬੱਚੇ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਲਈ ਭੇਜ ਦਿੱਤਾ ਹੈ ਅਤੇ ਅਣਪਛਾਤੇ ਮੋਟਰਸਾਈਕਲ ਚਾਲਕ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।

Advertisement

Advertisement
Author Image

Advertisement
Advertisement
×