ਪਤੰਗ ਫੜਦਾ ਬੱਚਾ ਤਾਰਾਂ ਦੀ ਲਪੇਟ ’ਚ ਆ ਕੇ ਝੁਲਸਿਆ
07:51 AM Feb 13, 2024 IST
ਨਿੱਜੀ ਪੱਤਰ ਪ੍ਰੇਰਕ
ਖੰਨਾ, 12 ਫ਼ਰਵਰੀ
ਇਥੋਂ ਦੇ ਅਮਲੋਹ ਰੋਡ ’ਤੇ ਪਤੰਗ ਦਾ ਪਿੱਛਾ ਕਰਦੇ ਹੋਏ ਬਿਜਲੀ ਦਾ ਝਟਕਾ ਲੱਗਣ ਕਾਰਨ 13 ਸਾਲਾਂ ਲੜਕਾ ਬੁਰੀ ਤਰ੍ਹਾਂ ਝੁਲਸ ਗਿਆ। ਬੱਚੇ ਦੀ ਪਛਾਣ ਅਭੀ ਵਾਸੀ ਅਮਲੋਹ ਰੋਡ ਵਜੋਂ ਹੋਈ। ਬਿਜਲੀ ਦਾ ਝਟਕਾ ਲੱਗਣ ਕਾਰਨ ਉਸ ਦੇ ਸਰੀਰ ਦਾ ਵੱਡਾ ਹਿੱਸਾ ਸੜ ਗਿਆ, ਜਿਸ ਨੂੰ ਸਰਕਾਰੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਜਿਓਂ ਹੀ ਅਭੀ ਨੇ ਕੱਟੀ ਹੋਈ ਪਤੰਗ ਦੀ ਡੋਰ ਨੂੰ ਖਿੱਚਣਾ ਸ਼ੁਰੂ ਕੀਤਾ ਤਾਂ ਚਾਈਨਾ ਡੋਰ ਨੇ ਹਾਈ ਵੋਲਟੇਜ਼ ਬਿਜਲੀ ਦੀਆਂ ਤਾਰਾਂ ਨੂੰ ਛੂਹਿਆ ਤਾਂ ਬਿਜਲੀ ਦਾ ਕਰੰਟ ਲੱਗਣ ਕਾਰਨ ਅਭੀ ਸੜ ਗਿਆ। ਬੱਚੇ ਦੇ ਪਿਤਾ ਸਾਦਿਕ ਨੇ ਦੱਸਿਆ ਕਿ ਉਨ੍ਹਾਂ ਨੂੰ ਪਤਾ ਹੀ ਨਹੀਂ ਲੱਗਾ ਕਿ ਬੱਚੇ ਨੂੰ ਕਦੋਂ ਬਿਜਲੀ ਦਾ ਕਰੰਟ ਲੱਗ ਗਿਆ। ਉਨ੍ਹਾਂ ਮੰਗ ਕੀਤੀ ਕਿ ਚਾਈਨਾ ਡੋਰ ਵੇਚਣ ਵਾਲਿਆਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇ।
Advertisement
Advertisement