ਪਿੰਡ ਇਕੋਲਾਹਾ ਵਿੱਚ ਬੱਚੇ ਨੇ ਪੱਖੇ ਨਾਲ ਫਾਹਾ ਲਿਆ
07:21 AM Sep 14, 2023 IST
ਨਿੱਜੀ ਪੱਤਰ ਪ੍ਰੇਰਕ
ਖੰਨਾ, 13 ਸਤੰਬਰ
ਪਿੰਡ ਇਕੋਲਾਹਾ ਵਿੱਚ ਇਕ 12 ਸਾਲ ਦੇ ਬੱਚੇ ਨੇ ਪੱਖੇ ਨਾਲ ਫਾਹਾ ਲੈ ਕੇ ਜਾਨ ਦੇ ਦਿੱਤੀ ਹੈ। ਮ੍ਰਿਤਕ ਦੀ ਪਛਾਣ ਰੰਗੋਈ ਵਾਸੀ ਉੱਤਰ ਪ੍ਰਦੇਸ਼ ਵਜੋਂ ਹੋਈ ਹੈ, ਜੋ ਇੱਥੇ ਆਪਣੀ ਭੈਣ ਅਤੇ ਜੀਜੇ ਨਾਲ ਰਹਿੰਦਾ ਸੀ। ਮ੍ਰਿਤਕ ਦੇ ਜੀਜੇ ਰੱਜੂ ਨੇ ਦੱਸਿਆ ਕਿ ਉਸ ਦੇ ਸਹੁਰੇ ਅਤੇ ਸੱਸ ਦੀ ਮੌਤ ਹੋ ਚੁੱਕੀ ਹੈ। ਉਸ ਦਾ ਸਾਲਾ ਰੰਗੋਈ ਸੁਲਤਾਨਪੁਰ, ਉੱਤਰ ਪ੍ਰਦੇਸ਼ ਵਿੱਚ ਇਕੱਲਾ ਰਹਿੰਦਾ ਸੀ। ਇਸ ਲਈ ਰੱਖੜੀਆਂ ਮੌਕੇ ਉਸ ਦੀ ਪਤਨੀ ਆਪਣੇ ਭਰਾ ਨੂੰ ਪਿੰਡ ਤੋਂ ਇੱਥੇ ਲੈ ਕੇ ਆਈ ਸੀ। ਰੱਜੂ ਨੇ ਕਿਹਾ ਕਿ ਹੋ ਸਕਦਾ ਹੈ ਕਿ ਬੱਚੇ ਨੇ ਟੀਵੀ ’ਤੇ ਕੋਈ ਸੀਨ ਦੇਖ ਕੇ ਇਹ ਕਦਮ ਚੁੱਕਿਆ ਹੋਵੇ। ਥਾਣਾ ਸਦਰ ਖੰਨਾ ਦੀ ਪੁਲੀਸ ਵੱਲੋਂ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।
Advertisement
Advertisement