ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਥਾਣਾ ਵਿੱਚ ਪਾਣੀ ਦੀ ਨਿਕਾਸੀ ਲਈ ਪੱਕਾ ਮੋਰਚਾ ਸ਼ੁਰੂ

07:27 AM Sep 14, 2024 IST
ਨਥਾਣਾ ਵਿੱਚ ਗੰਦੇ ਪਾਣੀ ਦੀ ਸਮੱਸਿਆ ਹੱਲ ਕਰਵਾਉਣ ਲਈ ਧਰਨਾ ਦਿੰਦੇ ਹੋਏ ਲੋਕ।

ਭਗਵਾਨ ਦਾਸ ਗਰਗ
ਨਥਾਣਾ, 13 ਸਤੰਬਰ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਨਥਾਣਾ ’ਚ ਗੰਦੇ ਪਾਣੀ ਦੀ ਨਿਕਾਸੀ ਦੇ ਮਾਮਲੇ ਸਬੰਧੀ ਲੋਕਾਂ ਦੇ ਸਹਿਯੋਗ ਨਾਲ ਨਗਰ ਪੰਚਾਇਤ ਦੇ ਦਫਤਰ ਅੱਗੇ ਅੱਜ ਅਣਮਿਥੇ ਸਮੇਂ ਦਾ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਧਰਨੇ ’ਚ ਵੱਡੀ ਗਿਣਤੀ ਔਰਤਾਂ ਵੀ ਸਾਮਲ ਹਨ। ਧਰਨਾਕਾਰੀਆਂ ਨੇ ਕਿਹਾ ਕਿ ਉਹ ਸਮੱਸਿਆ ਨੂੰ ਹੱਲ ਕਰਵਾ ਕੇ ਹੀ ਧਰਨਾ ਸਮਾਪਤ ਕਰਨਗੇ। ਯੂਨੀਅਨ ਆਗੂਆਂ ਲਖਵੀਰ ਸਿੰਘ, ਰਾਮਰਤਨ ਸਿੰਘ ਅਤੇ ਜਸਵੰਤ ਸਿੰਘ ਗੋਰਾ ਨੇ ਕਿਹਾ ਕਿ ਲੰਬੇ ਸਮੇਂ ਤੋਂ ਨਥਾਣਾ ਦੀਆਂ ਗਲੀਆਂ ਅਤੇ ਆਮ ਰਸਤਿਆਂ ’ਚ ਖੜ੍ਹੇ ਗੰਦੇ ਪਾਣੀ ਕਾਰਨ ਕਈ ਪ੍ਰਕਾਰ ਦੀਆਂ ਬਿਮਾਰੀਆਂ ਫੈਲਣ ਦਾ ਖਦਸ਼ਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਲੋਕ ਕਈ ਵਾਰ ਧਰਨੇ ਲਾ ਕੇ ਸੜਕਾਂ ਜਾਮ ਕਰ ਚੁੱਕੇ ਹਨ। ਅਧਿਕਾਰੀ ਭਰੋਸਾ ਦੇ ਕੇ ਧਰਨਾ ਤਾਂ ਚੁਕਵਾ ਦਿੰਦੇ ਹਨ ਪ੍ਰੰਤੂ ਬਾਅਦ ਵਿੱਚ ਟਾਲ-ਮਟੋਲ ਦੀ ਨੀਤੀ ਅਖਤਿਆਰ ਕੀਤੀ ਜਾਂਦੀ ਹੈ। ਸਰਬਜੀਤ ਸਿੰਘ, ਜਗਜੀਤ ਸਿੰਘ, ਸੁਰਜੀਤ ਸਿੰਘ (ਸਾਰੇ ਕੌਸਲਰ) ਗੁਰਮੇਲ ਸਿੰਘ, ਚਮਕੌਰ ਸਿੰਘ, ਪਰਮਜੀਤ ਕੌਰ, ਗੁਰਮੇਲ ਕੌਰ ਅਤੇ ਅਜਮੇਰ ਕੌਰ ਨੇ ਕਿਹਾ ਕਿ ਇਥੇ ਪਾਣੀ ਦੀ ਨਿਕਾਸੀ ਖਾਤਰ ਆਏ ਫੰਡਾਂ ਦੀ ਠੀਕ ਵਰਤੋਂ ਨਾ ਹੋਣ ਕਾਰਨ ਇਹ ਸਮੱਸਿਆ ਪੈਦਾ ਹੋਈ ਹੈ। ਗੁਰਦੁਆਰਾ ਬੁੰਗਾ ਸਾਹਿਬ ਦੇ ਮੁਖੀ ਜਥੇਦਾਰ ਲਾਭ ਸਿੰਘ ਨੇ ਧਰਨਾਕਾਰੀਆਂ ਲਈ ਖੀਰ ਦਾ ਲੰਗਰ ਲਾਇਆ। ਨਗਰ ਪੰਚਾਇਤ ਦਫਤਰ ਦੇ ਕਾਰਜ ਸਾਧਕ ਅਫ਼ਸਰ ਤਰਨ ਕੁਮਾਰ ਨੇ ਕਿਹਾ ਕਿ ਪਾਣੀ ਦੀ ਨਿਕਾਸੀ ਨਾ ਹੋਣ ਲਈ ਲੋਕੀ ਖੁਦ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਜਦੋਂ ਇਹ ਗੰਦਾ ਪਾਣੀ ਕਿਸੇ ਵੀ ਰਸਤੇ ਕੱਢਣ ਦਾ ਯਤਨ ਕੀਤਾ ਜਾਂਦਾ ਹੈ ਤਾਂ ਕੋਈ ਨਾ ਕੋਈ ਧਿਰ ਅੜਿੱਕੇ ਪਾਉਣ ਲੱਗਦੀ ਹੈ।

Advertisement

Advertisement