ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੈਰਿਸ ਓਲੰਪਿਕ ਦਾ ਰੰਗਾਰੰਗ ਆਗਾਜ਼

12:04 AM Jul 27, 2024 IST
ਪੈਰਿਸ, 26 ਜੁਲਾਈਫਰਾਂਸ ਦੀ ਰਾਜਧਾਨੀ ਪੈਰਿਸ ਵਿਚ ਅੱਜ ਓਲੰਪਿਕ ਖੇਡਾਂ ਦਾ ਰਸਮੀ ਆਗਾਜ਼ ਹੋ ਗਿਆ। ਓਲੰਪਿਕ ਖੇਡਾਂ ਦੇ ਉਦਘਾਟਨੀ ਸਮਾਗਮ ਦਾ ਰਵਾਇਤੀ ‘ਅਥਲੀਟ ਮਾਰਚ’ ਸਟੇਡੀਅਮ ਦੀ ਥਾਂ ਸੀਨ ਨਦੀ ’ਤੇ ਹੋਇਆ। ਮਾਰਚ ਵਿਚ ਸ਼ਾਮਲ ਵੱਖ ਵੱਖ ਦੇਸ਼ਾਂ ਦੇ 6800 ਅਥਲੀਟਾਂ ਨੇ 90 ਤੋਂ ਵੱਧ ਕਿਸ਼ਤੀਆਂ ਵਿਚ ਸਵਾਰ ਹੋ ਕੇ ਸੀਨ ਨਦੀ ਰਸਤੇ 6 ਕਿਲੋਮੀਟਰ ਦਾ ਪੈਂਡਾ ਤੈਅ ਕੀਤਾ। ਖੇਡਾਂ ਦੇ ਇਸ ਮਹਾਂਕੁੰਭ ਵਿਚ 10,700 ਅਥਲੀਟ ਸ਼ਾਮਲ ਹੋਣਗੇ। ਉਦਘਾਟਨੀ ਸਮਾਗਮ ਤੋਂ ਪਹਿਲਾਂ ਫਰਾਂਸ ਦੇ ਰਾਸ਼ਟਰਪਤੀ ਇਮੈਨੂਅਲ ਮੈਕਰੋਂ ਤੇ ਉਨ੍ਹਾਂ ਦੀ ਪਤਨੀ ਬ੍ਰਿਗੇਟ ਮੈਕਰੋਂ ਨੇ ਰਾਸ਼ਟਰਪਤੀ ਪੈਲੇਸ ਵਿਚ ਵਿਦੇਸ਼ੀ ਮਹਿਮਾਨਾਂ ਤੇ ਆਲਮੀ ਆਗੂਆਂ ਦਾ ਰਸਮੀ ਸਵਾਗਤ ਕੀਤਾ। ਪੈਰਿਸ ਤੀਜੀ ਵਾਰ ਓਲੰਪਿਕ ਖੇਡਾਂ ਦੀ ਮੇਜ਼ਬਾਨੀ ਕਰ ਰਿਹਾ ਹੈ। ਇਸ ਤੋਂ ਪਹਿਲਾਂ ਫਰਾਂਸ ਨੂੰ ਇਕ ਸਦੀ ਪਹਿਲਾਂ 1924 ਵਿਚ ਖੇਡਾਂ ਦੇ ਮਹਾਕੁੰਭ ਦੀ ਮੇਜ਼ਬਾਨੀ ਦਾ ਮੌਕਾ ਮਿਲਿਆ ਸੀ। ਝੰਡਾਬਰਦਾਰ ਪੀਵੀ ਸਿੰਧੂ ਅਤੇ ਅਚੰਤਾ ਸ਼ਰਤ ਕਮਲ ਦੀ ਅਗਵਾਈ ਵਾਲੇ ਭਾਰਤੀ ਦਲ ਨੇ ਅੱਜ ਇੱਥੇ ਪੈਰਿਸ ਓਲੰਪਿਕ ਦੇ ਉਦਘਾਟਨੀ ਸਮਾਗਮ ਦੀ ‘ਅਥਲੀਟ ਪਰੇਡ’ ਵਿੱਚ ਹਿੱਸਾ ਲਿਆ। ਇਸ ਵਿੱਚ 12 ਖੇਡਾਂ ਦੇ ਕੁੱਲ 78 ਖਿਡਾਰੀ/ਅਥਲੀਟ ਅਤੇ ਅਧਿਕਾਰੀ ਸ਼ਾਮਲ ਹੋਏ। -ਪੀਟੀਆਈ
Advertisement

 

 

Advertisement

Advertisement