ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੰਮ ਕਰਨ ਦਾ ਅਹਿਦ
ਕਰਮਜੀਤ ਸਿੰਘ ਚਿੱਲਾ
ਬਨੂੜ, 30 ਨਵੰਬਰ
ਇੱਥੋਂ ਨੇੜਲੇ ਪਿੰਡ ਦੇਵੀਨਗਰ (ਅਬਰਾਵਾਂ) ਦੀ ਪੰਚਾਇਤ ਵੱਲੋਂ ਅੱਜ ਪਿੰਡ ਦੇ ਗੁਰਦੁਆਰੇ ਵਿੱਚ ਆਖੰਡ ਪਾਠ ਦੇ ਭੋਗ ਉਪਰੰਤ ਪਿੰਡ ਦੇ ਵਿਕਾਸ ਲਈ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੰਮ ਕਰਨ ਦਾ ਅਹਿਦ ਲਿਆ। ਸਰਪੰਚ ਗੁਰਚਰਨ ਸਿੰਘ ਦੀ ਅਗਵਾਈ ਹੇਠ ਸਮੁੱਚੇ ਪੰਚਾਂ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਉਹ ਸਾਰਿਆਂ ਨੂੰ ਨਾਲ ਲੈ ਕੇ ਚੱਲਣਗੇ ਅਤੇ ਇਮਾਨਦਾਰੀ ਨਾਲ ਪਿੰਡ ਦੇ ਕੰਮਾਂ ਨੂੰ ਨੇਪਰੇ ਚਾੜ੍ਹਿਆ ਜਾਵੇਗਾ।
ਇਸ ਮੌਕੇ ਮਰਹੂਮ ਕੈਪਟਨ ਕੰਵਲਜੀਤ ਸਿੰਘ ਦੀ ਧੀ ਮਨਪ੍ਰੀਤ ਕੌਰ ਡੌਲੀ, ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ ਦੇ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਚੰਡੀਗੜ੍ਹ ਦੇ ਕੌਂਸਲਰ ਹਰਦੀਪ ਸਿੰਘ ਬੁਟੇਰਲਾ, ਅਕਾਲੀ ਆਗੂ ਸਾਧੂ ਸਿੰਘ ਖਲੌਰ, ‘ਆਪ’ ਆਗੂ ਜਤਿੰਦਰ ਸਿੰਘ ਰੋਮੀ ਅਤੇ ਨਰਿੰਦਰ ਅਬਰਾਵਾਂ ਨੇ ਪੰਚਾਇਤ ਨੂੰ ਸਹਿਯੋਗ ਦਾ ਭਰੋਸਾ ਦਿਵਾਇਆ। ਪੰਚਾਇਤ ਮੈਂਬਰਾਂ ਸਣੇ ਪਤਵੰਤਿਆਂ ਦਾ ਸਨਮਾਨ ਕੀਤਾ ਗਿਆ।
ਇਸ ਮੌਕੇ ਸਾਬਕਾ ਸਰਪੰਚ ਮਨਜੀਤ ਸਿੰਘ, ਲਖਵੀਰ ਸਿੰਘ ਲੱਖੀ, ਪਿੰਡ ਤਸੌਲੀ ਦੇ ਸਰਪੰਚ ਸ਼ਰਨਜੀਤ ਸਿੰਘ, ਮਾਣਕਪੁਰ ਦੇ ਸਰਪੰਚ ਨਛੱਤਰ ਸਿੰਘ, ਖੇੜਾ ਗੱਜੂ ਦੇ ਸਾਬਕਾ ਸਰਪੰਚ ਅਸ਼ੋਕ ਕੁਮਾਰ ਆਦਿ ਹਾਜ਼ਰ ਸਨ।