For the best experience, open
https://m.punjabitribuneonline.com
on your mobile browser.
Advertisement

ਸੰਯੁਕਤ ਕਿਸਾਨ ਮੋਰਚੇ ਵੱਲੋਂ ਐੱਮਐੱਸਪੀ ਬਾਰੇ ਕਮੇਟੀ ਕਾਇਮ

09:04 AM Apr 07, 2024 IST
ਸੰਯੁਕਤ ਕਿਸਾਨ ਮੋਰਚੇ ਵੱਲੋਂ ਐੱਮਐੱਸਪੀ ਬਾਰੇ ਕਮੇਟੀ ਕਾਇਮ
ਚੰਡੀਗੜ੍ਹ ਵਿੱਚ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਆਗੂ।
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 6 ਅਪਰੈਲ
ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਕ) ਦੇ ਸੀਨੀਅਰ ਆਗੂ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਕਿਸਾਨੀ ਮੰਗਾਂ ਲਈ ਸੰਘਰਸ਼ ਕਰ ਰਹੀਆਂ ਦੋਵੇਂ ਜਥੇਬੰਦੀਆਂ ਨੇ ਐੱਮਐੱਸਪੀ ਬਾਰੇ ਇੱਕ ਪੰਜ ਮੈਂਬਰੀ ਕਮੇਟੀ ਕਾਇਮ ਕੀਤੀ ਹੈ। ਜੋ ਦੇਸ਼ ਭਰ ’ਚ ਵੱਖ-ਵੱਖ ਮਾਹਿਰਾਂ ਨਾਲ ਤਾਲਮੇਲ ਕਰ ਐੱਮਐੱਸਪੀ ਦਾ ਸਹੀ ਮੁਲਾਂਕਣ ਅਤੇ ਇਸ ਬਾਰੇ ਵਿਚਾਰ ਕਰੇਗੀ। ਉਨ੍ਹਾਂ ਕਿਹਾ ਕਿ ਕਮੇਟੀ ਵੱਲੋਂ ਐੱਮਐੱਸਪੀ ਸਬੰਧੀ ਫੈਲਾਈ ਜਾ ਰਹੀ ਗਲਤ ਜਾਣਕਾਰੀ ਬਾਰੇ ਦੇਸ਼ ਅੱਗੇ ਰਿਪੋਰਟ ਪੇਸ਼ ਕੀਤੀ ਜਾਵੇਗੀ। ਕਿਸਾਨ ਆਗੂਆਂ ਨੇ ਕਿਹਾ ਕਿ ਪੁਲੀਸ ਨੇ ਦੇਸ਼ ਭਰ ਵਿੱਚ ਝੂਠੇ ਕੇਸ ਦਰਜ ਕਰਕੇ ਵੱਡੀ ਗਿਣਤੀ ਕਿਸਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਨ੍ਹਾਂ ਦੀ ਰਿਹਾਈ ਲਈ ਭਲਕੇ 7 ਅਪਰੈਲ ਨੂੰ ਦੇਸ਼ ਭਰ ਵਿੱਚ ਰੋਸ ਮਾਰਚ ਕੀਤੇ ਜਾਣਗੇ ਅਤੇ ਭਾਜਪਾ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ 9 ਅਪਰੈਲ ਤੱਕ ਗ੍ਰਿਫ਼ਤਾਰ ਕੀਤੇ ਕਿਸਾਨਾਂ ਨੂੰ ਨਹੀਂ ਛੱਡਿਆ ਗਿਆ ਤਾਂ ਸ਼ੰਭੂ ਵਿੱਚ ਦਿੱਲੀ-ਅੰਮ੍ਰਿਤਸਰ ਰੇਲਵੇ ਲਾਈਨ ’ਤੇ ਧਰਨਾ ਸ਼ੁਰੂ ਕੀਤਾ ਜਾਵੇਗਾ। ਇਸ ਲਈ ਕੇਂਦਰ ਸਰਕਾਰ ਜ਼ਿੰਮੇਵਾਰ ਹੋਵੇਗੀ।

Advertisement

ਸ਼ੰਭੂ ਬਾਰਡਰ ਤੋਂ ਕਲਸ਼ ਯਾਤਰਾ ਬਿਹਾਰ ਤੇ ਮੱਧ ਪ੍ਰਦੇਸ਼ ਲਈ ਰਵਾਨਾ

ਪਟਿਆਲਾ (ਸਰਬਜੀਤ ਸਿੰਘ ਭੰਗੂ): ਢਾਬੀਗੁੱਜਰਾਂ ਬਾਰਡਰ ’ਤੇ ਬੀਤੀ 21 ਫਰਵਰੀ ਨੂੰ ਸਿਰ ’ਚ ਗੋਲੀ ਲੱਗਣ ਕਾਰਨ ਸ਼ਹੀਦ ਹੋਏ 22 ਸਾਲਾ ਕਿਸਾਨ ਸ਼ੁਭਕਰਨ ਸਿੰਘ ਬੱਲੋ ਨੂੰ ਸਮਰਪਿਤ ਕਲਸ਼ ਯਾਤਰਾ ਅੱਜ ਸ਼ੰਭੂ ਬਾਰਡਰ ਤੋਂ ਦੋ ਹੋਰ ਰਾਜਾਂ ਬਿਹਾਰ ਅਤੇ ਮੱਧ ਪ੍ਰਦੇਸ਼ ਲਈ ਰਵਾਨਾ ਕੀਤੀ ਗਈ ਹੈ। ਅੱਜ ਸ਼ੰਭੂ ਬਾਰਡਰ ਤੋਂ ਇਨ੍ਹਾਂ ਦੋਵਾਂ ਯਾਤਰਾਵਾਂ ਨੂੰ ਭਾਰਤੀ ਕਿਸਾਨ ਅਤੇ ਮਜ਼ਦੂਰ ਯੂਨੀਅਨ ਦੇ ਕੌਮੀ ਪ੍ਰਧਾਨ ਮਨਜੀਤ ਸਿੰਘ ਘੁਮਾਣਾ, ਜਨਰਲ ਸਕੱਤਰ ਰਣਬੀਰ ਸਿੰਘ ਰਾਣਾ, ਮੀਤ ਪ੍ਰਧਾਨ ਜਸਬੀਰ ਸਿੰਘ ਪਿੰਦੀ ਅਤੇ ਹੋਰ ਕਿਸਾਨ ਆਗੂਆਂ ਨੇ ਰਵਾਨਾ ਕੀਤਾ। ਉਨ੍ਹਾਂ ਦਾ ਕਹਿਣਾ ਸੀ ਕਿ ਇਹ ਯਾਤਰਾਵਾਂ ਦੇਸ਼ ਦੀ ਹਾਕਮ ਧਿਰ ਭਾਜਪਾ ਦੇ ਖ਼ਿਲਾਫ਼ ਪ੍ਰਚਾਰ ਵੀ ਕਰਨਗੀਆਂ। ਯਾਤਰਾ ’ਚ ਸ਼ਾਮਲ ਕਾਰਕੁਨ ਭਾਜਪਾ ਦੇ ਆਗੂਆਂ ਕੋਲੋਂ ਕਿਸਾਨੀ ਮੰਗਾਂ, ਖਾਸ ਕਰ ਕੇ ਸ਼ਹੀਦ ਕੀਤੇ ਸ਼ੁਭਕਰਨ ਸਿੰਘ ਦੀ ਮੌਤ ਸਬੰਧੀ ਵੀ ਸਵਾਲ ਕਰਨਗੇੇ।

Advertisement
Author Image

sukhwinder singh

View all posts

Advertisement
Advertisement
×