ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੁਲੀਸ ਪਾਰਟੀ ’ਤੇ ਹਮਲਾ ਕਰਨ ਦੇ ਦੋਸ਼ ਹੇਠ ਪਰਚਾ ਦਰਜ

07:38 AM Oct 18, 2024 IST

ਨਿੱਜੀ ਪੱਤਰ ਪ੍ਰੇਰਕ
ਫਰੀਦਕੋਟ, 17 ਅਕਤੂਬਰ
ਪੰਚਾਇਤੀ ਚੋਣਾਂ ਦੌਰਾਨ ਪਿੰਡ ਅਹਿਲ ਵਿੱਚ ਕਥਿਤ ਇੱਕ ਬੂਥ ’ਤੇ ਕਬਜ਼ਾ ਕਰਨ ਅਤੇ ਪੁਲੀਸ ਪਾਰਟੀ ਪਾਰਟੀ ’ਤੇ ਕਾਤਲਾਨਾ ਹਮਲਾ ਕਰਨ ਦੇ ਦੋਸ਼ ਹੇਠ ਪੁਲੀਸ ਨੇ ਪਿੰਡ ਅਹਿਲ ਅਤੇ ਡੋਡ ਦੇ 150 ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਕੀਤਾ ਹੈ ਅਤੇ ਕੁਝ ਵਿਅਕਤੀਆਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ। ਸੂਚਨਾ ਅਨੁਸਾਰ ਪਿੰਡ ਅਹਿਲ ਵਿੱਚ ਕਥਿਤ ਤੌਰ ’ਤੇ 80 ਬੰਦਿਆਂ ’ਤੇ ਬੂਥ ਨੰਬਰ 111 ਉੱਪਰ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਅਤੇ ਜਦੋਂ ਪੁਲੀਸ ਪਾਰਟੀ ਨੇ ਵਿਅਕਤੀਆਂ ਨੂੰ ਰੋਕਿਆ ਤਾਂ ਮੌਕੇ ’ਤੇ ਇਕੱਠੀ ਹੋਈ ਭੀੜ ਨੇ ਪੁਲੀਸ ਦੀ ਸਰਕਾਰੀ ਗੱਡੀ ਭੰਨ ਦਿੱਤੀ। ਇਸੇ ਤਰ੍ਹਾਂ ਪਿੰਡ ਡੋਡ ਵਿੱਚ ਅੱਧੀ ਰਾਤ ਨੂੰ ਗਿਣਤੀ ਕੇਂਦਰ ਦੇ ਬਾਹਰ ਹਾਜ਼ਰ ਕਰੀਬ 40 ਵਿਅਕਤੀਆਂ ਨੇ ਪੁਲੀਸ ਉੱਪਰ ਪਥਰਾਅ ਕੀਤਾ।

Advertisement

Advertisement