For the best experience, open
https://m.punjabitribuneonline.com
on your mobile browser.
Advertisement

ਮੁਜ਼ਾਰਾ ਲਹਿਰ ਦੇ ਸ਼ਹੀਦਾਂ ਦੀ ਯਾਦ ਵਿੱਚ ਕਾਨਫਰੰਸ ਕਰਵਾਈ

08:58 AM Mar 20, 2024 IST
ਮੁਜ਼ਾਰਾ ਲਹਿਰ ਦੇ ਸ਼ਹੀਦਾਂ ਦੀ ਯਾਦ ਵਿੱਚ ਕਾਨਫਰੰਸ ਕਰਵਾਈ
ਪਿੰਡ ਕਿਸ਼ਨਗੜ੍ਹ ’ਚ ਕਾਨਫਰੰਸ ਦੌਰਾਨ ਸੰਬੋਧਨ ਕਰਦੇ ਹੋਏ ਕਾਮਰੇਡ ਹਰਦੇਵ ਸਿੰਘ ਅਰਸ਼ੀ।
Advertisement

ਪੱਤਰ ਪ੍ਰੇਰਕ
ਮਾਨਸਾ/ਬਰੇਟਾ, 19 ਮਾਰਚ
ਮੁਜ਼ਾਰਾ ਲਹਿਰ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ 75ਵੀਂ ਸ਼ਹੀਦੀ ਕਾਨਫਰੰਸ ਭਾਰਤੀ ਕਮਿਊਨਿਸਟ ਪਾਰਟੀ ਵੱਲੋਂ ਮਾਨਸਾ ਜ਼ਿਲ੍ਹੇ ਦੇ ਪਿੰਡ ਕਿਸ਼ਨਗੜ੍ਹ ਵਿਚ ਮਨਾਈ ਗਈ। ਪਾਰਟੀ ਵਰਕਰਾਂ ਅਤੇ ਨਗਰ ਨਿਵਾਸੀਆਂ ਨੇ ਸ਼ਹੀਦਾਂ ਦੀ ਯਾਦ ਵਿਚ ਝੰਡਾ ਚੜ੍ਹਾਕੇ ਕਾਨਫਰੰਸ ਦਾ ਆਰੰਭ ਕੀਤਾ ਅਤੇ ਇਨਕਲਾਬੀ ਨਾਅਰਿਆਂ ਦੀ ਗੂੰਜ ਨਾਲ ਸ਼ਰਧਾਂਜਲੀ ਅਰਪਿਤ ਕੀਤੀ। ਇਕੱਠ ਨੂੰ ਸੰਬੋਧਨ ਕਰਦਿਆਂ ਸੀਪੀਆਈ ਦੇ ਕੌਮੀ ਕੌਂਸਲ ਮੈਂਬਰ ਅਤੇ ਸਾਬਕਾ ਵਿਧਾਇਕ ਹਰਦੇਵ ਸਿੰਘ ਅਰਸ਼ੀ ਨੇ ਕਿਹਾ ਕਿ ਵਰਤਮਾਨ ਦੌਰ ਵਿੱਚ ਭਾਜਪਾ ਨੂੰ ਹਰਾਉਣਾ, ਮੁਜ਼ਾਰਾ ਲਹਿਰ ਦੇ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ ਕਿਉਂਕਿ ਲੋਕਤੰਤਰ ਤੇ ਸੰਵਿਧਾਨ ਦੀ ਬਹਾਲੀ ਲਈ ਕਿਸਾਨਾਂ-ਮਜ਼ਦੂਰਾਂ ਤੇ ਨੌਜਵਾਨ ਵਰਗ ਨੂੰ ਅਹਿਮ ਭੂਮਿਕਾ ਨਿਭਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਹਾਕਮ ਧਿਰ ਮੋਦੀ ਸਰਕਾਰ ਜਿਥੇ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾ ਰਹੀ ਹੈ ਉਥੇ ਹੀ ਕਿਸਾਨਾਂ ਦੀਆਂ ਜ਼ਮੀਨਾਂ ਹੜੱਪਣ ਦੀ ਨੀਤੀ ਨਾਲ ਕਾਨੂੰਨ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਪੁਰ-ਅਮਨ ਤਰੀਕੇ ਨਾਲ ਸੰਘਰਸ਼ ਲੜਿਆ ਗਿਆ ਜਿਸ ਵਿੱਚ 700 ਜ਼ਿਆਦਾ ਕਿਸਾਨਾਂ-ਮਜ਼ਦੂਰਾਂ ਨੇ ਆਪਣੀਆਂ ਸ਼ਹਾਦਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਬੇਸ਼ੱਕ ਕਿਸਾਨਾਂ-ਮਜ਼ਦੂਰਾਂ ਸਮੇਤ ਸਾਰੇ ਵਰਗਾਂ ਦੇ ਸਹਿਯੋਗ ਸਦਕਾ ਲੜੇ ਸੰਘਰਸ਼ ਕਾਰਨ ਕਾਨੂੰਨ ਵਾਪਸ ਕਰਾਏ ਗਏ, ਪ੍ਰੰਤੂ ਮੋਦੀ ਸਰਕਾਰ ਅੱਜ ਵੀ ਲੋਕ ਵਿਰੋਧੀ ਨੀਤੀਆਂ ਨੂੰ ਲਾਗੂ ਕਰਨ ਤੱਤਪਰ ਹੈ।
ਇਸ ਮੌਕੇ ਲੋਕ ਕਲਾ ਮੰਚ ਮੰਡੀ ਮੁੱਲਾਂਪੁਰ ਦੀ ਟੀਮ ਵੱਲੋਂ ਇਨਕਲਾਬੀ ਨਾਟਕ ਤੇ ਕੋਰੀਓਗ੍ਰਾਫੀਆਂ ਪੇਸ਼ ਕੀਤੀਆਂ ਗਈਆਂ। ਇਸ ਮੌਕੇ ਕੁਲਵੰਤ ਸਿੰਘ ਕਿਸ਼ਨਗੜ੍ਹ, ਕ੍ਰਿਸ਼ਨ ਚੌਹਾਨ, ਐਡਵੋਕੇਟ ਕੁਲਵਿੰਦਰ ਉੱਡਤ, ਰੂਪ ਸਿੰਘ ਢਿੱਲੋਂ, ਸੀਤਾਰਾਮ ਗੋਬਿੰਦਪੁਰਾ, ਮਲਕੀਤ ਮੰਦਰਾਂ, ਵੇਦ ਪ੍ਰਕਾਸ਼, ਮਨਜੀਤ ਗਾਮੀਵਾਲਾ, ਹਰਮੀਤ ਬੋੜਾਵਾਲ, ਭੁਪਿੰਦਰ ਗੁਰਨੇ, ਅਮਰੀਕ ਫਫੜੇ, ਹਰਕੇਸ਼ ਮੰਡੇਰ,ਲਕੀਤ ਬਖਸ਼ੀਵਾਲਾ, ਗੁਰਮੇਲ ਬਰੇਟਾ ਤੇ ਹੋਰ ਹਾਜ਼ਰ ਸਨ।

Advertisement

Advertisement
Author Image

joginder kumar

View all posts

Advertisement
Advertisement
×