ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੁਖਬੀਰ ਨੂੰ ਬਚਾਉਣ ਦੀ ਰਚੀ ਜਾ ਰਹੀ ਹੈ ਸਾਜ਼ਿਸ਼: ਵਡਾਲਾ

06:52 AM Nov 19, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 18 ਨਵੰਬਰ
ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੇ ਅੱਜ ਸੁਖਬੀਰ ਬਾਦਲ ਦੇ ਅਸਤੀਫ਼ੇ ਬਾਰੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਬੁਲਾਈ ਗਈ ਵਰਕਿੰਗ ਕਮੇਟੀ ਦੀ ਮੀਟਿੰਗ ਨੂੰ ਸੋਚੀ-ਸਮਝੀ ਸਾਜ਼ਿਸ਼ ਤੇ ਮੀਟਿੰਗ ਦੀ ਕਾਰਵਾਈ ਨੂੰ ਡਰਾਮਾ ਕਰਾਰ ਦਿੱਤਾ। ਸੁਧਾਰ ਲਹਿਰ ਦੇ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਜਦੋਂ ਅਕਾਲ ਤਖਤ ਸਾਹਿਬ ਨੇ ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਸੀ, ਉਸੇ ਦੌਰਾਨ ਸੁਖਬੀਰ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵਜੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਅਸਤੀਫ਼ੇ ਦੇ ਮੁੱਦੇ ’ਤੇ ਸਿਆਸਤ ਨਹੀਂ ਕਰਨੀ ਚਾਹੀਦੀ। ਜਥੇਦਾਰ ਵਡਾਲਾ ਨੇ ਕਿਹਾ ਕਿ ਸੁਖਬੀਰ ਬਾਦਲ ਨੂੰ ਬਚਾਉਣ ਲਈ ਸਾਜ਼ਿਸ਼ ਰਚੀ ਜਾ ਰਹੀ ਹੈ। ਵਰਕਿੰਗ ਕਮੇਟੀ ਅਤੇ ਦੂਸਰੇ ਲੀਡਰਾਂ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਅੱਜ ਪੰਜਾਬ ਸੁਖਬੀਰ ਸਿੰਘ ਬਾਦਲ ਤੋਂ ਅਸਤੀਫ਼ਾ ਚਾਹੁੰਦਾ ਹੈ। ਇਸ ਗੱਲ ਨੂੰ ਲਮਕਾ ਕੇ ਇਹ ਸਾਬਤ ਕਰਨਾ ਚਾਹੁੰਦੇ ਹਨ ਕਿ ਇਕ ਵਿਅਕਤੀ ਪਾਰਟੀ ਤੋਂ ਵੱਡਾ ਹੈ।

Advertisement

Advertisement