ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੀਏਯੂ ਦੇ ਫੈਕਲਟੀ ਕਲੱਬ ਵਿੱਚ ਸ਼ਿਲਪਕਾਰੀ ਮੇਲਾ ਲੱਗਿਆ

06:51 AM Oct 10, 2024 IST
ਸ਼ਿਲਪਕਾਰੀ ਮੇਲੇ ਵਿੱਚ ਇੱਕ ਸਟਾਲ ’ਤੇ ਸਾਮਾਨ ਦੇਖ ਰਹੇ ਲੋਕ। -ਫੋਟੋ: ਬਸਰਾ

ਖੇਤਰੀ ਪ੍ਰਤੀਨਿਧ
ਲੁਧਿਆਣਾ, 9 ਅਕਤੂਬਰ
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਫੈਕਲਟੀ ਕਲੱਬ ਵਿੱਚ ਸ਼ਿਲਪਕਾਰੀ ਮੇਲਾ ਲਾਇਆ ਗਿਆ। ਉਦਘਾਟਨੀ ਸਮਾਗਮ ਵਿੱਚ ਕਮਿਊਨਿਟੀ ਸਾਇੰਸ ਕਾਲਜ ਦੇ ਡੀਨ ਅਤੇ ਡੀਨ ਪੋਸਟ ਗ੍ਰੈਜੂਏਟ ਸਟੱਡੀਜ਼ ਡਾ. ਕਿਰਨ ਬੈਂਸ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜਦਕਿ ਯੂਨੀਵਰਸਿਟੀ ਦੇ ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਨਿਰਮਲ ਜੌੜਾ, ਮਿਲਖ ਅਫ਼ਸਰ ਡਾ. ਰਿਸ਼ੀਇੰਦਰਾ ਸਿੰਘ ਗਿੱਲ ਅਤੇ ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਦੌਰਾਨ ਫੈਕਲਟੀ ਕਲੱਬ ਦੇ ਪ੍ਰਧਾਨ ਡਾ. ਹਰਮੀਤ ਸਿੰਘ ਕਿੰਗਰਾ ਨੇ ਦੱਸਿਆ ਕਿ ਯੂਨੀਵਰਸਿਟੀ ਤੋਂ ਸਿਖਲਾਈ ਪ੍ਰਾਪਤ ਕਰ ਕੇ ਆਪਣਾ ਕਾਰੋਬਾਰ ਸਥਾਪਤ ਕਰਨ ਵਾਲੇ ਇੰਟਰਪ੍ਰੈਨਿਓਰ ਵੱਲੋਂ ਤਿਆਰ ਕੀਤੇ ਉਤਪਾਦ ਨੂੰ ਪ੍ਰਦਰਸ਼ਿਤ ਕਰਨ ਲਈ ਇਹ ਮੇਲਾ ਲਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੇਲੇ ਦੌਰਾਨ 30 ਤੋਂ ਵੱਧ ਸਿੱਖਿਆਰਥੀ ਉਤਪਾਦਕਾਂ ਵੱਲੋਂ ਤਿਆਰ ਪਦਾਰਥ ਪ੍ਰਦਰਸ਼ਿਤ ਕੀਤੇ ਗਏ। ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਨਿਰਮਲ ਜੌੜਾ ਨੇ ਵਿਦਿਆਰਥੀਆਂ ਵੱਲੋਂ ਲਾਏ ਸਟਾਲ ਦੀ ਸ਼ਲਾਘਾ ਕੀਤੀ। ਅਖੀਰ ਵਿੱਚ ਮੁੱਖ ਪ੍ਰਬੰਧਕ ਡਾ. ਐੱਸ ਕੇ ਸੰਧੂ ਨੇ ਸਾਰਿਆਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਦੀਵਾਲੀ ਤੋਂ ਪਹਿਲਾਂ ਅਜਿਹਾ ਇੱਕ ਹੋਰ ਮੇਲਾ ਫੈਕਲਟੀ ਕਲੱਬ ਵਿੱਚ ਲਾਇਆ ਜਾਵੇਗਾ।

Advertisement

Advertisement