ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗੁਰੂ ਨਾਨਕ ਸਕੂਲ ਵਿੱਚ ਸੱਭਿਆਚਾਰਕ ਸਮਾਗਮ ਕਰਵਾਇਆ

07:17 AM Aug 15, 2023 IST
ਗੁਰੂ ਨਾਨਕ ਪਬਲਿਕ ਸਕੂਲ ਵਿੱਚ ਕਰਵਾਏ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਹਾਜ਼ਰ ਸਟਾਫ ਮੈਂਬਰ, ਬੱਚੇ ਤੇ ਉਨ੍ਹਾਂ ਦੇ ਮਾਪੇ।

ਪੱਤਰ ਪ੍ਰੇਰਕ
ਨਵੀਂ ਦਿੱਲੀ 14 ਅਗਸਤ
ਗੁਰੂ ਨਾਨਕ ਪਬਲਿਕ ਸਕੂਲ ਰਾਜੌਰੀ ਗਾਰਡਨ ’ਚ ਇੱਕ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਦਿੱਲੀ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਅਜੀਤਪਾਲ ਸਿੰਘ ਬਿੰਦਰਾ ਮੁੱਖ ਮਹਿਮਾਨ ਵਜੋਂ ਪੁੱਜੇ। ਸ੍ਰੀ ਬਿੰਦਰਾ ਨੇ ਬੱਚਿਆਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੱਤੀ। ਇਸ ਮੌਕੇ ਗੁਰਦੁਆਰਾ ਰਾਜੌਰੀ ਗਾਰਡਨ ਦੇ ਪ੍ਰਧਾਨ ਹਰਮਨਜੀਤ ਸਿੰਘ, ਜਨਰਲ ਸਕੱਤਰ ਮਨਜੀਤ ਸਿੰਘ ਖੰਨਾ, ਸਕੂਲ ਪ੍ਰਬੰਧਕ ਜਗਜੀਤ ਸਿੰਘ, ਪਿ੍ੰਸੀਪਲ ਡਾ: ਹਰਲੀਨ ਕੌਰ ਸਮੇਤ ਅਜੀਤਪਾਲ ਬਿੰਦਰਾ ਨੇ ਤਿਰੰਗਾ ਲਹਿਰਾਇਆ, ਬੱਚਿਆਂ ਵੱਲੋਂ ਕੱਢੇ ਗਏ ਫਲੈਗ ਮਾਰਚ ਨੂੰ ਸਲਾਮੀ ਦਿੱਤੀ| ਵਧੀਆ ਪ੍ਰਦਰਸ਼ਨ ਕਰਨ ਵਾਲੇ ਬੱਚਿਆਂ ਨੂੰ ਮੈਡਲ ਦਿੱਤੇ ਗਏ। ਬੱਚਿਆਂ ਵੱਲੋਂ ਦੇਸ਼ ਭਗਤੀ ਦੇ ਗੀਤ ਗਾਏ ਗਏ। ਬੱਚਿਆਂ ਨੇ ਭੰਗੜਾ ਗਿੱਧੇ ਤੋਂ ਇਲਾਵਾ ਜਿਮਨਾਸਟਿਕ, ਸਕੇਟਿੰਗ ਕੀਤੀ ਅਤੇ ਰਾਸ਼ਟਰੀ ਝੰਡਾ ਲਹਿਰਾਇਆ। ਹਰਮਨਜੀਤ ਸਿੰਘ ਨੇ ਕਿਹਾ ਕਿ ਸਾਨੂੰ ਖੁਸ਼ੀ ਹੈ ਕਿ ਸਾਡੇ ਸਕੂਲ ਦੇ ਬੱਚੇ ਭਾਰਤ ਪੱਧਰ ‘ਤੇ ਜਿਮਨਾਸਟਿਕ ਵਿਚ ਪਹਿਲੇ ਪੰਜ ਸਥਾਨਾਂ ‘ਤੇ ਆਏ ਹਨ ਅਤੇ ਉਮੀਦ ਹੈ ਕਿ ਬੱਚੇ ਅੰਤਰਰਾਸ਼ਟਰੀ ਪੱਧਰ ‘ਤੇ ਮੱਲਾਂ ਮਾਰਨਗੇ| ਉਨ੍ਹਾਂ ਦੱਸਿਆ ਕਿ ਸਕੂਲ ਵਿੱਚ ਸਿੱਖਿਆ ਦੇ ਨਾਲ-ਨਾਲ ਬੱਚਿਆਂ ਨੂੰ ਧਾਰਮਿਕ ਗਿਆਨ ਵੀ ਦਿੱਤਾ ਜਾਂਦਾ ਹੈ। ਹਰਬੰਸ ਸਿੰਘ ਭਾਟੀਆ, ਪ੍ਰੀਤ ਪ੍ਰਤਾਪ ਸਿੰਘ, ਹਰਜੀਤ ਸਿੰਘ ਰਾਜਾ ਬਖਸ਼ੀ, ਹਰਨੇਕ ਸਿੰਘ, ਦਿਲਬਾਗ ਸਿੰਘ ਸਮੇਤ ਕਈ ਪਤਵੰਤੇ ਹਾਜ਼ਰ ਸਨ।

Advertisement

Advertisement
Advertisement