ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਗਵੰਤ ਮਾਨ ਦੇ ਘਰ ਧੀ ਨੇ ਜਨਮ ਲਿਆ

09:02 AM Mar 29, 2024 IST
ਮੁੱਖ ਮੰਤਰੀ ਵੱਲੋਂ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਆਪਣੀ ਨਵਜੰਮੀ ਧੀ ਦੀ ਤਸਵੀਰ।

ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 28 ਮਾਰਚ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਅੱਜ ਧੀ ਨੇ ਜਨਮ ਲਿਆ ਹੈ। ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਬੀਤੇ ਦਿਨ ਮੁਹਾਲੀ ਦੇ ਫੋਰਟਿਸ ਹਸਪਤਾਲ ਦਾਖਲ ਕਰਵਾਇਆ ਗਿਆ ਸੀ ਜਿੱਥੇ ਅੱਜ ਉਨ੍ਹਾਂ ਇੱਕ ਲੜਕੀ ਨੂੰ ਜਨਮ ਦਿੱਤਾ ਹੈ। ਭਗਵੰਤ ਮਾਨ ਨੇ ਖੁਦ ਸੋਸ਼ਲ ਮੀਡੀਆ ’ਤੇ ਪੋਸਟ ਕੇ ਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਲਿਖਿਆ ਕਿ ਮਾਂ ਅਤੇ ਬੱਚਾ ਦੋਵੇਂ ਤੰਦਰੁਸਤ ਹਨ। ਭਗਵੰਤ ਮਾਨ ਅਤੇ ਉਸ ਦੀ ਮਾਂ ਰਾਤ ਭਰ ਫੋਰਟਿਸ ਹਸਪਤਾਲ ਵਿੱਚ ਰਹੇ ਤੇ ਅੱਜ ਸਵੇਰੇ ਮੁੱਖ ਮੰਤਰੀ ਦੀ ਭੈਣ ਤੇ ਪਰਿਵਾਰ ਦੇ ਹੋਰ ਜੀਅ ਤੇ ਕੁਝ ਰਿਸ਼ਤੇਦਾਰ ਵੀ ਹਸਪਤਾਲ ਵਿੱਚ ਪਹੁੰਚੇ।
ਮਿਲੀ ਜਾਣਕਾਰੀ ਅਨੁਸਾਰ ਬੱਚੀ ਦਾ ਜਨਮ ਅਪਰੇਸ਼ਨ ਰਾਹੀਂ ਹੋਇਆ ਹੈ। ਸਰਜਰੀ ਹੋਣ ਕਾਰਨ ਅਗਲੇ ਦੋ ਦਿਨ ਗੁਰਪ੍ਰੀਤ ਕੌਰ ਅਤੇ ਉਨ੍ਹਾਂ ਦੀ ਧੀ ਨੂੰ ਮੈਡੀਕਲ ਟੀਮ ਆਪਣੀ ਨਿਗਰਾਨੀ ਹੇਠ ਰੱਖੇਗੀ। ਇਸ ਮਗਰੋਂ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਜਾਵੇਗੀ। ਭਗਵੰਤ ਮਾਨ ਆਪਣੀ ਪਤਨੀ ਨੂੰ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਉਣ ਤੋਂ ਬਾਅਦ ਲੰਘੀ ਸ਼ਾਮ ਵਾਪਸ ਚਲੇ ਗਏ ਸੀ ਪਰ ਦੇਰ ਰਾਤ ਉਹ ਮੁੜ ਹਸਪਤਾਲ ਪਹੁੰਚ ਗਏ ਅਤੇ ਰਾਤ ਭਰ ਹਸਪਤਾਲ ਵਿੱਚ ਪਤਨੀ ਕੋਲ ਰਹੇ। ਅੱਜ ਦਿਨ ਵਿੱਚ ਵੀ ਭਗਵੰਤ ਮਾਨ ਨੇ ਦੋ ਵਾਰ ਹਸਪਤਾਲ ਜਾ ਕੇ ਆਪਣੀ ਪਤਨੀ ਅਤੇ ਧੀ ਦਾ ਹਾਲ ਜਾਣਿਆ। ਜ਼ਿਕਰਯੋਗ ਹੈ ਕਿ ਬੀਤੀ 26 ਜਨਵਰੀ ਨੂੰ ਲੁਧਿਆਣਾ ’ਚ ਗਣਤੰਤਰ ਦਿਵਸ ਸਬੰਧੀ ਸੂਬਾ ਪੱਧਰੀ ਸਮਾਗਮ ਦੌਰਾਨ ਤਿਰੰਗਾ ਲਹਿਰਾਉਣ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਰਚ ਮਹੀਨੇ ਆਪਣੇ ਘਰ ਖ਼ੁਸ਼ੀ ਆਉਣ ਬਾਰੇ ਜਾਣਕਾਰੀ ਸਾਂਝੀ ਕੀਤੀ ਸੀ।

Advertisement

Advertisement
Advertisement