ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਦਾ ਵਫ਼ਦ ਡਾਇਰੈਕਟਰ ਨੂੰ ਮਿਲਿਆ

08:30 AM Apr 24, 2024 IST
ਨੈਸ਼ਨਲ ਹੈਲਥ ਮਿਸ਼ਨ ਡਾਇਰੈਕਟਰ ਨੂੰ ਮੰਗ ਪੱਤਰ ਸੌਂਪਦਾ ਹੋਇਆ ਵਫ਼ਦ।

ਪੱਤਰ ਪ੍ਰੇਰਕ
ਚੰਡੀਗੜ੍ਹ, 23 ਅਪਰੈਲ
ਸਿਹਤ ਵਿਭਾਗ ਪੰਜਾਬ ਦੇ ਅਧੀਨ ਕੰਮ ਕਰਦੀਆਂ ਆਸ਼ਾ ਵਰਕਰਾਂ ਅਤੇ ਆਸ਼ਾ ਫੈਸਿਲੀਟੇਟਰਾਂ ਦੀ 58 ਸਾਲਾਂ ਉਪਰੰਤ ਸੇਵਾਮੁਕਤੀ ਸਬੰਧੀ ਵਿਭਾਗ ਵੱਲੋਂ ਜਾਰੀ ਪੱਤਰ ਨਾਲ ਉਨ੍ਹਾਂ ਵਿੱਚ ਰੋਸ ਪੈਦਾ ਹੋ ਗਿਆ ਹੈ। ਸਾਂਝੇ ਮੋਰਚੇ ਵੱਲੋਂ ਨੈਸ਼ਨਲ ਹੈਲਥ ਮਿਸ਼ਨ ਦੇ ਡਾਇਰੈਕਟਰ ਅਭਿਨਵ ਤ੍ਰਿਖਾ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ ਅਤੇ ਜਬਰੀ ਸੇਵਾਮੁਕਤੀ ਤੁਰੰਤ ਰੋਕਣ ਦੀ ਮੰਗ ਕੀਤੀ ਗਈ।
ਸੀਆਈਟੀਯੂ ਵੱਲੋਂ ਹਰਿੰਦਰ ਕੌਰ, ਏਟਕ ਵੱਲੋਂ ਅਮਰਜੀਤ ਕੌਰ ਰਣਸਿੰਘ ਵਾਲ਼ਾ, ਰਾਣੋ ਸੰਗਰੂਰ, ਭੁਪਿੰਦਰ ਕੌਰ ਮੁਹਾਲੀ, ਰਣਜੀਤ ਕੌਰ ਮੁਹਾਲੀ, ਰਣਜੀਤ ਕੌਰ ਰੋਪੜ, ਰਸ਼ਪਾਲ ਕੌਰ, ਬਲਵੀਰ ਕੌਰ ਸੀਮਾ ਆਦਿ ਨੇ ਦੱਸਿਆ ਕਿ ਉਨ੍ਹਾਂ ਦੀ ਨਿਯੁਕਤੀ ਸਮੇਂ ਇਹ ਸ਼ਰਤ ਸੀ ਕਿ ਉਹ ਆਪਣੀ ਸਵੈ-ਇੱਛਾ ਅਨੁਸਾਰ ਸੇਵਾਵਾਂ ਦੇ ਸਕਦੇ ਹਨ। ਇਸ ਦੇ ਬਾਵਜੂਦ ਸਰਕਾਰ ਉਨ੍ਹਾਂ ਨੂੰ ਜਬਰੀ ਸੇਵਾਮੁਕਤ ਕਰ ਰਹੀ ਹੈ।
ਉਨ੍ਹਾਂ ਦੱਸਿਆ ਕਿ ਮਿਸ਼ਨ ਡਾਇਰੈਕਟਰ ਨਾਲ ਮੁਲਾਕਾਤ ਦੌਰਾਨ ਸੇਵਾ ਮੁਕਤੀ ਦੀ ਹੱਦ ਉਮਰ ਵਧਾਉਣ ਬਾਰੇ ਅਤੇ ਸੇਵਾ ਮੁਕਤੀ ਤੇ ਆਂਗਣਵਾੜੀ ਵਰਕਰਾਂ ਨੂੰ ਸੇਵਾਮੁਕਤੀ ਤੋਂ ਬਾਅਦ ਮਿਲਣ ਵਾਲੇ ਲਾਭਾਂ ਅਤੇ ਹੋਰ ਮੰਗਾਂ ਬਾਰੇ ਚਰਚਾ ਕੀਤੀ ਗਈ।

Advertisement

Advertisement
Advertisement