ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਵਾਧਸ ਦੇ ਵਫ਼ਦ ਵੱਲੋਂ ਸ਼ਾਹ ਨਾਲ ਮੁਲਾਕਾਤ

07:40 AM Jun 23, 2024 IST
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮੰਗ ਪੱਤਰ ਦੇਣ ਸਮੇਂ ਵਿਜੇ ਦਾਨਵ।‌-ਫੋਟੋ: ਪੰਜਾਬੀ ਟ੍ਰਿਬਿਊਨ

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 22 ਜੂਨ
ਭਾਰਤੀ ਵਾਲਮੀਕਿ ਧਰਮ ਸਮਾਜ (ਭਾਵਾਧਸ) ਦੇ ਇੱਕ ਵਫ਼ਦ ਨੇ ਮੁੱਖ ਸੰਚਾਲਕ ਵਿਜੈ ਦਾਨਵ ਦੀ ਅਗਵਾਈ ਹੇਠ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਨਵੀਂ ਦਿੱਲੀ ਵਿੱਚ ਮੁਲਾਕਾਤ ਕਰ ਕੇ ਵਾਲਮੀਕਿ ਸਮਾਜ ਨੂੰ ਦਰਪੇਸ਼ ਮਸਲਿਆਂ ਬਾਰੇ ਮੰਗ ਪੱਤਰ ਸੌਂਪਿਆ। ਇਸ ਮੌਕੇ ਵਿਜੈ ਦਾਨਵ ਨੇ ਦੇਸ਼ ਵਿੱਚ ਇੱਕ ਦੇਸ਼-ਇੱਕ ਸਿੱਖਿਆ ਨੀਤੀ ਲਾਗੂ ਕਰਨ, ਐੱਸਸੀ/ਐੱਸਟੀ ਵੱਲੋਂ ਕੀਤੀਆਂ ਸਿਫ਼ਾਰਸ਼ਾਂ ਨੂੰ ਪੂਰਨ ਤੌਰ ’ਤੇ ਲਾਗੂ ਕਰਨ, ਭਾਰਤੀ ਸੰਸਕ੍ਰਿਤੀ ਦੇ ਪਿਤਾਮਾ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਪੂਰੇ ਭਾਰਤ ਵਿੱਚ ਰਾਸ਼ਟਰੀ ਛੁੱਟੀ ਕਰਨ ਅਤੇ ਭਗਵਾਨ ਵਾਲਮੀਕਿ ਦੇ ਨਾਮ ’ਤੇ ਯੂਨੀਵਰਸਿਟੀ ਦੀ ਸਥਾਪਨਾ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਸਾਫ਼ ਸਫ਼ਾਈ ਦੇ ਕੰਮ ਦੀ ਠੇਕੇਦਾਰੀ ਪ੍ਰਥਾ ਖ਼ਤਮ ਕਰਕੇ ਇਸਨੂੰ ਤਕਨੀਕੀ ਐਲਾਨਿਆ ਜਾਵੇ। ਇਸ ਤੋਂ ਇਲਾਵਾ ਵਾਲਮੀਕਿ ਸਮਾਜ ਨੂੰ ਪਾਰਟੀ ਤੇ ਸਰਕਾਰ ਵਿੱਚ ਪ੍ਰਮੁੱਖਤਾ ਨਾਲ ਪ੍ਰਤੀਨਿਧਤਾ ਦੇਣ, ਪੂਰੇ ਦੇਸ਼ ਵਿੱਚ ਭਗਵਾਨ ਵਾਲਮੀਕਿ ਜੀ ਨਾਲ ਸਬੰਧਤ ਜਿੰਨੇ ਵੀ ਆਸ਼ਰਮ ਹਨ, ਉਨ੍ਹਾਂ ਨੂੰ ਕਲਚਰਲ-ਹੈਰੀਟੇਜ ਅਤੇ ਸੈਰ ਸਪਾਟਾ ਵਿਭਾਗ ਅਧੀਨ ਕਰਨ ਦੀ ਮੰਗ ਵੀ ਕੀਤੀ ਗਈ। ਇਸ ਮੌਕੇ ਵਿਜੈ ਦਾਨਵ ਨੇ ਅਮਿਤ ਸ਼ਾਹ ਨੂੰ ਭਾਵਾਧਸ ਦੇ ਜਥੇਬੰਦਕ ਢਾਂਚੇ ਅਤੇ ਚਲਾਈਆਂ ਜਾ ਰਹੀਆਂ ਸਰਗਰਮੀਆਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸ੍ਰੀ ਸ਼ਾਹ ਵੱਲੋਂ ਵਿਜੈ ਦਾਨਵ ਅਤੇ ਟੀਮ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਇਸ ਮੌਕੇ ਭਾਵਾਧਸ ਦੇ ਰਾਸ਼ਟਰੀ ਸੰਚਾਲਕ ਚੌਧਰੀ ਯਸ਼ਪਾਲ ਵੀ ਹਾਜ਼ਰ ਸਨ।

Advertisement

Advertisement