ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਜਪਾ ਆਗੂਆਂ ਦਾ ਵਫ਼ਦ ਰਾਜਪਾਲ ਨੂੰ ਮਿਲਿਆ

10:34 AM Sep 26, 2024 IST
ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਸਨਮਾਨ ਕਰਦੇ ਹੋਏ ਗੁਰਦੀਪ ਸਿੰਘ ਗੋਸ਼ਾ ਤੇ ਹੋਰ। -ਫੋਟੋ: ਪੰਜਾਬੀ ਟ੍ਰਿਬਿਊਨ

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 25 ਸਤੰਬਰ
ਭਾਰਤੀ ਜਨਤਾ ਪਾਰਟੀ ਦੇ ਸੂਬਾ ਕਾਰਜਕਾਰਨੀ ਮੈਂਬਰ ਗੁਰਦੀਪ ਸਿੰਘ ਗੋਸ਼ਾ ਦੀ ਅਗਵਾਈ ਹੇਠ ਹਿਮਾਲਿਆ ਪਰਿਵਾਰ ਦੇ ਇੱਕ ਵਫ਼ਦ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਕੇ ਆਯੂਸ਼ਮਾਨ ਯੋਜਨਾ ਦੀਆਂ ਦਿੱਕਤਾਂ ਸਬੰਧੀ ਗੱਲਬਾਤ ਕੀਤੀ।
ਸ੍ਰੀ ਗੋਸ਼ਾ ਨੇ ਚੰਡੀਗੜ੍ਹ ਵਿੱਚ ਹੋਈ ਮੀਟਿੰਗ ਦੌਰਾਨ ਰਾਜਪਾਲ ਨੂੰ ਦੱਸਿਆ ਕਿ ਮੋਦੀ ਸਰਕਾਰ ਵੱਲੋਂ ਲੋੜਵੰਦਾਂ ਦੇ ਇਲਾਜ ਲਈ ਆਯੂਸ਼ਮਾਨ ਯੋਜਨਾ ਸ਼ੁਰੂ ਕੀਤੀ ਹੋਈ ਹੈ ਜਿਸ ਵਿੱਚ ਲੋਕਾਂ ਦਾ 5 ਲੱਖ ਰੁਪਏ ਤੱਕ ਦਾ ਇਲਾਜ ਮੁਫ਼ਤ ਹੁੰਦਾ ਹੈ। ਇਸ ਯੋਜਨਾ ਨਾਲ ਲੋੜਵੰਦ ਲੋਕਾਂ ਨੂੰ ਬਹੁਤ ਲਾਭ ਮਿਲਦਾ ਹੈ। ਉਨ੍ਹਾਂ ਕਿਹਾ ਕਿ ਇਸ ਵਿਚ ਕੁੱਝ ਹਿੱਸਾ ਸੂਬਾ ਸਰਕਾਰ ਦਾ ਵੀ ਹੁੰਦਾ ਹੈ, ਪਰ ਪੰਜਾਬ ਵਿੱਚ ਹਸਪਤਾਲਾਂ ਦਾ ਬਕਾਇਆ ਪੰਜਾਬ ਸਰਕਾਰ ਵੱਲੋਂ ਅਦਾ ਨਾ ਕਰਨ ਕਰਕੇ ਲੋਕ ਇਸ ਸਹੂਲਤ ਤੋਂ ਵਾਂਝੇ ਹੋ ਗਏ ਹਨ ਅਤੇ ਆਮ ਜਨਤਾ ਬਹੁਤ ਔਖੀ ਘੜੀ ਵਿੱਚੋਂ ਲੰਘ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਉਹ ਇਸ ਸਬੰਧੀ ਦਖ਼ਲ ਦੇਕੇ ਪੰਜਾਬ ਦੇ ਮੁੱਖ ਮੰਤਰੀ ਨੂੰ ਇਸ ਵੱਲ ਧਿਆਨ ਦੇਣ ਲਈ ਕਹਿਣ ਤਾਂ ਜੋ ਪੰਜਾਬ ਦੇ ਲੋਕ ਵੀ ਇਸ ਯੋਜਨਾ ਦਾ ਲਾਭ ਉਸੇ ਤਰ੍ਹਾਂ ਉਠਾ ਸੱਕਣ ਜਿਵੇਂ ਦੇਸ਼ ਦੇ ਹੋਰ ਸੂਬਿਆਂ ਦੇ ਲੋਕ ਉਠਾ ਰਹੇ ਹਨ।

Advertisement

Advertisement