For the best experience, open
https://m.punjabitribuneonline.com
on your mobile browser.
Advertisement

ਕੰਪਿਊਟਰ ਅਧਿਆਪਕਾਂ ਦੇ ਵਫ਼ਦ ਵੱਲੋਂ ਮੁੱਖ ਮੰਤਰੀ ਦੇ ਓਐੱਸਡੀ ਨਾਲ ਮੁਲਾਕਾਤ

08:22 AM Sep 23, 2024 IST
ਕੰਪਿਊਟਰ ਅਧਿਆਪਕਾਂ ਦੇ ਵਫ਼ਦ ਵੱਲੋਂ ਮੁੱਖ ਮੰਤਰੀ ਦੇ ਓਐੱਸਡੀ ਨਾਲ ਮੁਲਾਕਾਤ
Advertisement

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 22 ਸਤੰਬਰ
ਕੰਪਿਊਟਰ ਅਧਿਆਪਕਾਂ ਵੱਲੋਂ ਪੱਕਾ ਮੋਰਚਾ ਲਾ ਕੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਅਣਮਿਥੇ ਸਮੇਂ ਲਈ ਸ਼ੁਰੂ ਕੀਤੀ ਲੜੀਵਾਰ ਭੁੱਖ ਹੜਤਾਲ ਅੱਜ 22ਵੇਂ ਦਿਨ ਵੀ ਜਾਰੀ ਰਹੀ। ਅੱਜ ਕੰਪਿਊਟਰ ਅਧਿਆਪਕ ਸੁਮਨਜੀਤ ਸਿੰਘ ਬਰਾੜ ਅਤੇ ਸੈਫ਼ੀ ਗੋਇਲ ਲੜੀਵਾਰ ਭੁੱਖ ਹੜਤਾਲ ’ਤੇ ਬੈਠੇ। ਕੰਪਿਊਟਰ ਅਧਿਆਪਕ ਸੰਨ 2011 ਦੇ ਰੈਗੂਲਰ ਆਰਡਰਾਂ ’ਚ ਦਰਜ ਸਾਰੇ ਬਣਦੇ ਲਾਭ ਲੈਣ, ਛੇਵਾਂ ਪੇਅ ਕਮਿਸ਼ਨ ਲਾਗੂ ਕਰਨ ਅਤੇ ਸਿੱਖਿਆ ਵਿਭਾਗ ਵਿਚ ਮਰਜ਼ ਕਰਨ ਦੀ ਮੰਗ ਕਰ ਰਹੇ ਹਨ। ਅੱਜ ਕੰਪਿਊਟਰ ਅਧਿਆਪਕਾਂ ਦੇ ਇੱਕ ਵਫ਼ਦ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਸੁਖਵੀਰ ਸਿੰਘ ਨਾਲ ਇਥੇ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਮਿਲਾਇਆ ਗਿਆ। ਕੰਪਿਊਟਰ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਦੇ ਓਐੱਸਡੀ ਨੂੰ ਮੰਗ ਪੱਤਰ ਸੌਂਪਿਆ। ਵਫ਼ਦ ਵੱਲੋਂ ਮੰਗ ਕੀਤੀ ਗਈ ਕਿ ਮੁੱਖ ਮੰਤਰੀ ਪੰਜਾਬ ਨਿੱਜੀ ਦਖ਼ਲ ਦੇ ਕੇ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਦਾ ਠੋਸ ਹੱਲ ਕਰਵਾਉਣ। ਵਫ਼ਦ ਵੱਲੋਂ ਇਹ ਮੰਗ ਵੀ ਰੱਖੀ ਗਈ ਕਿ ਸਿੱਖਿਆ ਸਕੱਤਰ ਪੰਜਾਬ ਨਾਲ ਭਲਕੇ 23 ਸਤੰਬਰ ਨੂੰ ਹੋਣ ਵਾਲੀ ਮੀਟਿੰਗ ਅਤੇ 27 ਸਤੰਬਰ ਨੂੰ ਸਿੱਖਿਆ ਮੰਤਰੀ ਅਤੇ ਵਿੱਤ ਮੰਤਰੀ ਪੰਜਾਬ ਨਾਲ ਹੋਣ ਵਾਲੀ ਸਾਂਝੀ ਮੀਟਿੰਗ ਵਿਚ ਮੁੱਖ ਮੰਤਰੀ ਪੰਜਾਬ ਖੁਦ ਦਖ਼ਲ ਦੇਣ ਅਤੇ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਨਿਪਟਾਰਾ ਕਰਵਾਉਣ। ਓਐੱਸਡੀ ਸੁਖਵੀਰ ਸਿੰਘ ਵਲੋਂ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਉਹ ਕੰਪਿਊਟਰ ਅਧਿਆਪਕਾਂ ਦਾ ਮਾਮਲਾ ਮੁੱਖ ਮੰਤਰੀ ਦੇ ਧਿਆਨ ਵਿਚ ਲਿਆਉਣਗੇ। ਅੱਜ 22ਵੇਂ ਦਿਨ ਭੁੱਖ ਹੜਤਾਲ ’ਤੇ ਬੈਠੇ ਕੰਪਿਊਟਰ ਅਧਿਆਪਕਾਂ ’ਚੋ ਸੈਫ਼ੀ ਗੋਇਲ ਨੂੰ ਅੱਜ ਕੰੰਪਿਊਟਰ ਅਧਿਆਪਕ ਨੌਕਰੀ ’ਤੇ ਜੁਆਇੰਨ ਕੀਤਿਆਂ 15 ਸਾਲ ਪੂਰੇ ਹੋ ਗਏ ਹਨ। 15 ਸਾਲ ਬੀਤਣ ਦੇ ਬਾਵਜੂਦ ਕੰਪਿਊਟਰ ਅਧਿਆਪਕ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਹਨ।

Advertisement

Advertisement
Advertisement
Author Image

Advertisement